ਸੁਬਰਾਮਣੀਅਮ ਸਵਾਮੀ ਨੇ ਨਵੇਂ ਗਵਰਨਰ ਦਾ ਕੀਤਾ ਵਿਰੋਧ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਵਿਚ ਵੀ ਪ੍ਰਮੁੱਖ ਭੂਮਿਕਾ ਰਹੀ ਸੀ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਉਰਜਿਤ ਪਟੇਲ ਨੇ ਆਰ.ਬੀ.ਆਈ. ਦੇ ਗਵਰਨਰ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
ਇਸੇ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਸੁਬਰਾਮਣੀਅਮ ਸਵਾਮੀ ਨੇ ਸ਼ਕਤੀਕਾਂਤਾ ਦਾਸ ਨੂੰ ਰਿਜ਼ਰਵ ਬੈਂਕ ਦਾ ਨਵਾਂ ਗਵਰਨਰ ਨਿਯੁਕਤ ਕੀਤੇ ਜਾਣ ‘ਤੇ ਸਵਾਲ ਚੁੱਕੇ ਹਨ। ਸਵਾਮੀ ਨੇ ਕਿਹਾ ਕਿ ਸ਼ਕਤੀਕਾਂਤਾ ਦਾਸ ਨੂੰ ਰਿਜ਼ਰਵ ਬੈਂਕ ਦਾ ਗਵਰਨਰ ਨਿਯੁਕਤ ਕਰਨਾ ਗ਼ਲਤ ਹੈ ਕਿਉਂਕਿ ਉਨ੍ਹਾਂ ਨੇ ਪੀ. ਚਿਦੰਬਰਮ ਨਾਲ ਭ੍ਰਿਸ਼ਟ ਸਰਗਰਮੀਆਂ ਵਿਚ ਕੰਮ ਕੀਤਾ ਹੈ। ਸਵਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਕਿਉਂ ਕੀਤਾ ਗਿਆ ਅਤੇ ਉਨ੍ਹਾਂ ਇਸ ਫ਼ੈਸਲੇ ਖਿਲਾਫ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਵੀ ਲਿਖੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …