Breaking News
Home / ਭਾਰਤ / ਰਾਜਸਥਾਨ, ਛੱਤੀਸ਼ਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਬਣੇਗੀ ਕਾਂਗਰਸ ਦੀ ਸਰਕਾਰ

ਰਾਜਸਥਾਨ, ਛੱਤੀਸ਼ਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਬਣੇਗੀ ਕਾਂਗਰਸ ਦੀ ਸਰਕਾਰ

ਮੱਧ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਅਤੇ ਬਸਪਾ ਨੇ ਕਾਂਗਰਸ ਨੂੰ ਦਿੱਤਾ ਸਮਰਥਨ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜ ਸੂਬਿਆਂ ਵਿਚ ਪਈਆਂ ਵੋਟਾਂ ਦੇ ਆਏ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਤਿੰਨ ਸੂਬਿਆਂ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਹੁਣ ਕਾਂਗਰਸ ਪਾਰਟੀ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਏਗੀ। ਕਾਂਗਰਸ ਪਾਰਟੀ ਨੂੰ ਮੱਧ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਅਤੇ ਬਸਪਾ ਦਾ ਸਮਰਥਨ ਮਿਲ ਗਿਆ ਹੈ ਅਤੇ ਉਸਨੇ ਸਰਕਾਰ ਬਣਾਉਣ ਲਈ ਦਾਅਵਾ ਵੀ ਪੇਸ਼ ਕਰ ਦਿੱਤਾ ਹੈ। ਧਿਆਨ ਰਹੇ ਕਿ ਕਾਂਗਰਸ ਨੂੰ ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਵੀ ਪੂਰਨ ਬਹੁਮਤ ਮਿਲ ਗਿਆ ਸੀ। ਇਸੇ ਤਰ੍ਹਾਂ ਤੇਲੰਗਾਨਾ ਵਿਚ ਟੀ.ਆਰ.ਐਸ. ਦੇ ਪ੍ਰਧਾਨ ਕੇ.ਸੀ. ਰਾਓ ਭਲਕੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਵੀ ਚੁੱਕ ਸਕਦੇ ਹਨ। ਮਿਜ਼ੋਰਮ ਵਿਚ ਮਿਜ਼ੋਰਮ ਨੈਸ਼ਨਲ ਫਰੰਟ ਨੇ ਜਿੱਤ ਦਰਜ ਕੀਤੀ ਸੀ। ਇਨ੍ਹਾਂ ਚੋਣ ਨਤੀਜਿਆਂ ਨੇ ਨਰਿੰਦਰ ਮੋਦੀ ਸਮੇਤ ਸਮੁੱਚੀ ਭਾਜਪਾ ਦੀ ਲੀਡਰਸ਼ਿਪ ਨੂੰ ਨਰਾਜ਼ ਕੀਤਾ ਅਤੇ ਫਿਰ ਵੀ ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਪਾਰਟੀ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਮੋਦੀ ਭਾਜਪਾ ਦੇ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਪੂਰੀ ਤਨਦੇਹੀ ਨਾਲ ਚੋਣਾਂ ਦੌਰਾਨ ਕੰਮ ਕੀਤਾ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …