ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਦੇ ਥਾਣਾ ਤਰਸਿੱਕਾ ‘ਚ ਪੈਂਦੇ ਪਿੰਡ ਖਜਿਆਲਾ ਵਿਚ ਇਕ ਨਿੱਜੀ ਬੈਂਕ ਵਿਚੋਂ ਦਿਨ ਦਿਹਾੜੇ ਲੁਟੇਰੇ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਲੁਟੇਰਿਆਂ ਨੇ ਬੈਂਕ ਦੇ ਗੰਨਮੈਨ ਅਤੇ ਸਾਰੇ ਬੈਂਕ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ ਡਰਾਇਆ-ਧਮਕਾਇਆ ਅਤੇ ਫਿਰ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਲੁਟੇਰਿਆਂ ਦੀ ਭਾਲ ਲਈ ਸੀਸੀ ਟੀਵੀ ਕੈਮਰਿਆਂ ਦੀ ਫੁਟੇਜ਼ ਦੀ ਜਾਂਚ ਕਰ ਰਹੀ ਹੈ। ਧਿਆਨ ਰਹੇ ਕਿ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਇਹ ਲਗਾਤਾਰ ਦੂਜੀ ਲੁੱਟ ਦੀ ਵਾਰਦਾਤ ਹੈ, ਉਸ ਘਟਨਾ ਦੇ ਲੁਟੇਰੇ ਵੀ ਅਜੇ ਪੁਲਿਸ ਦੀ ਪਹੁੰਚ ਤੋਂ ਬਾਹਰ ਹੀ ਹਨ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …