Breaking News
Home / ਭਾਰਤ / ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਪੁਲਿਸ ਮੁਖੀਆਂ ਦੇ ਸੇਵਾਕਾਲ ‘ਚ ਕੀਤਾ ਵਾਧਾ

ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਪੁਲਿਸ ਮੁਖੀਆਂ ਦੇ ਸੇਵਾਕਾਲ ‘ਚ ਕੀਤਾ ਵਾਧਾ

ਹੁਣ ਸੁਰੇਸ਼ ਅਰੋੜਾ ਅਤੇ ਬੀ ਐਸ ਸੰਧੂ 31 ਜਨਵਰੀ 2019 ਨੂੰ ਹੋਣਗੇ ਸੇਵਾ ਮੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿਚ ਪੁਲਿਸ ਦੇ ਡਾਇਰੈਕਟਰ ਜਨਰਲਾਂ ਨੂੰ ਅਗਲੇ ਸਾਲ 31 ਜਨਵਰੀ 2019 ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੀ ਆਗਿਆ ਦਿੱਤੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਅੱਜ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਬੇਨਤੀ ‘ਤੇ ਵਿਚਾਰ ਕਰਦਿਆਂ ਦੋਹਾਂ ਸੂਬਿਆਂ ਦੇ ਡੀ. ਜੀ. ਪੀ. ਨੂੰ 31 ਜਨਵਰੀ ਤੱਕ ਅਹੁਦੇ ‘ਤੇ ਰਹਿਣ ਲਈ ਕਹਿ ਦਿੱਤਾ ਹੈ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਹਰਿਆਣਾ ਦੇ ਡੀ. ਜੀ. ਪੀ. ਬੀ. ਐੱਸ. ਸੰਧੂ ਆਉਣ ਵਾਲੀ 31 ਦਸੰਬਰ ਨੂੰ ਸੇਵਾ ਮੁਕਤ ਹੋਣ ਵਾਲੇ ਹਨ। ਧਿਆਨ ਰਹੇ ਕਿ ਇਨ੍ਹਾਂ ਦੋਵਾਂ ਅਫਸਰਾਂ ਨੇ ਲੰਘੇ ਸਤੰਬਰ ਮਹੀਨੇ ਹੀ ਸੇਵਾਮੁਕਤ ਹੋ ਜਾਣਾ ਸੀ ਪਰ ਦੋਵਾਂ ਸਰਕਾਰਾਂ ਨੇ ਇਨ੍ਹਾਂ ਦੇ ਸੇਵਾਕਾਲ ਵਿੱਚ ਤਿੰਨ ਮਹੀਨੇ ਦਾ ਵਾਧਾ ਕਰ ਦਿੱਤਾ ਸੀ। ਹੁਣ ਪੰਜਾਬ ਤੇ ਹਰਿਆਣਾ ਨੇ ਆਪਣੇ ਪੱਧਰ ‘ਤੇ ਪੁਲਿਸ ਮੁਖੀਆਂ ਦੇ ਸੇਵਾਕਾਲ ਵਿਚ ਵਾਧੇ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਤੋਂ ਬਾਅਦ ਇਹ ਰਿਆਇਤ ਮਿਲੀ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …