ਕਿਹਾ- ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਸਿੱਖ ਭਾਈਚਾਰੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦੇ ਰਹੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਲਾਏ ਘਿਨਾਉਣੇ ਦੋਸ਼ਾਂ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਹੀ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਸੀ ਕਿ ਉਹ ਕਰਤਾਰਪੁਰ ਲਾਂਘੇ ਦੇ ਫੈਸਲੇ ਵਿਚ ਅੜਿੱਕੇ ਨਾ ਡਾਹੁਣ।
ਕੈਪਟਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬੇਬੁਨਿਆਦ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਜੱਦੋ ਜਹਿਦ ਕੀਤੀ ਹੈ ਅਤੇ ਉਨ੍ਹਾਂ ਖੁਦ ਵੀ ਪਾਕਿਸਤਾਨ ਤੇ ਕੇਂਦਰ ਸਰਕਾਰ ਕੋਲ ਕਰਤਾਰਪੁਰ ਲਾਂਘੇ ਦਾ ਮੁੱਦਾ ਉਠਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ‘ਤੇ ਮਾਣ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨਾਲ ਬਹੁਤ ਨੇੜਿਓਂ ਮਿਲ ਕੇ ਕੰਮ ਕੀਤਾ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …