ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਭਲਕੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਨਵਜੋਤ ਸਿੱਧੂ ਇਸ ਤੋਹਫ਼ੇ ਨੂੰ ਖ਼ਾਸ ਤੌਰ ‘ਤੇ ਪਾਕਿਸਤਾਨ ਤੋਂ ਉਨ੍ਹਾਂ ਦੇ ਲਈ ਲੈ ਕੇ ਆਏ ਸਨ। ਇਸ ਤੋਂ ਬਾਅਦ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਉਨ੍ਹਾਂ ਕਦੇ ਵੀ ਕੌੜੇ ਬੋਲਾਂ ਦੀ ਵਰਤੋਂ ਨਹੀਂ ਕੀਤੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਦਿੱਲੀਂ ਹੈਦਰਾਬਾਦ ਵਿਚ ਚੋਣ ਰੈਲੀ ਦੌਰਾਨ ਸਿੱਧੂ ਨੇ ਕਿਹਾ ਸੀ ਕਿ ਮੇਰੇ ਕੈਪਟਨ ਤਾਂ ਰਾਹੁਲ ਗਾਂਧੀ ਹਨ ਤੇ ਅਮਰਿੰਦਰ ਸਿੰਘ ਤਾਂ ਫੌਜ ਦੇ ਕੈਪਟਨ ਹਨ। ਇਸ ਤੋਂ ਬਾਅਦ ਕੈਪਟਨ ਦੀ ਸਿੱਧੂ ਨਾਲ ਨਰਾਜ਼ਗੀ ਵੀ ਵਧ ਗਈ ਸੀ। ਜ਼ਿਕਰਯੋਗ ਹੈ ਕਿ ਭਲਕੇ 13 ਦਸੰਬਰ ਤੋਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਦਾ ਇਜਲਾਸ ਵੀ ਸ਼ੁਰੂ ਹੋ ਰਿਹਾ ਹੈ ਅਤੇ ਸਿੱਧੂ ਵਿਰੋਧੀਆਂ ਦਾ ਡਟ ਕੇ ਸਾਹਮਣਾ ਵੀ ਕਰਨਗੇ।
Check Also
ਡਾ. ਨਵਜੋਤ ਕੌਰ ਸਿੱਧੂ ਭਾਜਪਾ ’ਚ ਹੋ ਸਕਦੇ ਹਨ ਸ਼ਾਮਲ!
ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਨੇ ਸਿਆਸੀ ਚਰਚਾ ਛੇੜੀ …