ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖਿਲਾਫ ਤੁਰੰਤ ਐਫ ਆਈ ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਨੂੰ ਕੇਸ ਦਰਜ ਕਰਨ ਲਈ ਕਿਹਾ ਹੈ। ਮਨਜੀਤ ਸਿੰਘ ਜੀ.ਕੇ.ਖਿਲਾਫ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਦਾਲਤ ਨੇ ਕਿਹਾ ਕਿ ਜੀ.ਕੇ. ਖਿਲਾਫ 24 ਘੰਟਿਆਂ ਅੰਦਰ ਐਫ ਆਈ ਆਰ ਦਰਜ ਕਰਨ ਤੋਂ ਬਾਅਦ ਪੂਰੀ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਤੋਂ ਬਾਅਦ ਜੀ.ਕੇ. ਨੇ ਪਿਛਲੇ ਦਿਨੀਂ ਅਸਤੀਫਾ ਵੀ ਦਿੱਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਉਹ ਨਿਰਦੋਸ਼ ਹਨ। ਹੁਣ ਅਦਾਲਤ ਵਲੋਂ ਸੁਣਾਏ ਫੈਸਲੇ ਤੋਂ ਬਾਅਦ ਜੀ.ਕੇ. ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪਿਛਲੇ ਦਿਨੀਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ 51 ਲੱਖ ਰੁਪਏ ਦੇ ਕੈਸ਼, 82 ਹਜ਼ਾਰ ਕਿਤਾਬਾਂ ਤੇ ਫਰਜ਼ੀ ਕੰਪਨੀ ਬਣਾ ਕੇ ਘਪਲੇ ਦੇ ਇਲਜ਼ਾਮ ਲੱਗੇ ਹਨ। ਦਿੱਲੀ ਪੁਲਿਸ ਵੱਲੋਂ ਕੀਤੀ ਮੁੱਢਲੀ ਪੜਤਾਲ ਵਿੱਚ ਇਸ ਮਾਮਲੇ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਅਮਰਜੀਤ ਪੱਪੂ ਤੇ ਹਰਜੀਤ ਸਿੰਘ ਨੂੰ ਮੁਲਜ਼ਮ ਕਰਾਰ ਦਿੱਤਾ ਗਿਆ ਹੈ।
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
RELATED ARTICLES