ਫੂਲਕਾ ਨੇ ਕਿਹਾ – ਕਮਲ ਨਾਥ ਖਿਲਾਫ ਸਿੱਖ ਕਤਲੇਆਮ ਦੇ ਬਹੁਤ ਸਾਰੇ ਸਬੂਤ
ਨਵੀਂ ਦਿੱਲੀ : ਮੱਧ ਪ੍ਰਦੇਸ਼ ਦਾ ਨਵਾਂ ਮੁੱਖ ਮੰਤਰੀ ਬਣਨ ਵਿਚ ਕਮਲ ਨਾਥ ਦਾ ਨਾਮ ਸਭ ਤੋਂ ਅੱਗੇ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਮਲ ਨਾਥ ‘ਤੇ ਇਲਜ਼ਾਮ ਲਗਾਇਆ ਕਿ ਇਸ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਸਾਜਿਸ਼ ਕਰਤਾਵਾਂ ਨੂੰ ਬਚਾਇਆ ਸੀ। ਸਿਰਸਾ ਨੇ ਕਿਹਾ ਕਿ ਸਿੱਖ ਕਤਲੇਆਮ ਵਿਚ ਕਮਲ ਨਾਥ ਦਾ ਵੀ ਪੂਰਾ ਹੱਥ ਸੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਕਮਲ ਨਾਥ ਵਿਰੁਧ ਸਿੱਖ ਕਤਲੇਆਮ ਦੇ ਬਹੁਤ ਸਾਰੇ ਸਬੂਤ ਹਨ।
Check Also
ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ ਨੂੰ ਹੋਣ ਵਾਲੀ ਮੀਟਿੰਗ ਰੱਦ
ਮੀਟਿੰਗ ਲਈ ਨਵੀਂ ਤਰੀਕ ਨਹੀਂ ਕੀਤੀ ਗਈ ਤੈਅ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ …