ਨਵੀਂ ਦਿੱਲੀ : ਮੱਧ ਪ੍ਰਦੇਸ਼ ਵਿਚ ਕਮਲ ਨਾਥ ਅਤੇ ਰਾਜਸਥਾਨ ਵਿਚ ਅਸ਼ੋਕ ਗਹਿਲੋਤ ਦਾ ਮੁੱਖ ਮੰਤਰੀ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਚਾਹੁੰਦੀ ਹੈ ਕਿ ਮੱਧ ਪ੍ਰਦੇਸ਼ ਵਿਚ ਜੋਤੀਤਿਰਾ ਦਿੱਤਿਆ ਸਿੰਧੀਆ ਮੁੱਖ ਮੰਤਰੀ ਬਣਨ। ਕਾਂਗਰਸ ਛੱਤੀਸਗੜ੍ਹ ਵਿਚ ਭੂਪੇਸ਼ ਬਘੇਲ ਅਤੇ ਟੀ.ਐਸ. ਸਿਹਦੇਵ ਦੇ ਨਾਮ ‘ਤੇ ਵਿਚਾਰ ਕਰ ਰਹੀ ਹੈ। ਕਾਂਗਰਸ ਪਾਰਟੀ ਇਨ੍ਹਾਂ ਤਿੰਨਾਂ ਰਾਜਾਂ ਵਿਚ ਡਿਪਟੀ ਮੁੱਖ ਮੰਤਰੀਆਂ ਬਾਰੇ ਵੀ ਸੋਚ ਰਹੀ ਹੈ। ਰਾਜਸਥਾਨ ਵਿਚ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚ ਲੜਾਈ ਵੀ ਵਧਦੀ ਜਾ ਰਹੀ ਹੈ। ਇਸ ਦੇ ਚੱਲਦਿਆਂ ਸਚਿਨ ਪਾਇਲਟ ਦੇ ਸਮਰਥਕ ਇੰਦਰਮੋਹਨ ਸਿੰਘ ਨੇ ਪ੍ਰਧਾਨਗੀ ਤੋਂ ਅਸਤੀਫਾ ਵੀ ਦਿੱਤਾ ਹੈ। ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਉਣ ਵਿਚ ਹੋ ਰਹੀ ਦੇਰੀ ਕਾਰਨ ਇੰਦਰਮੋਹਨ ਨੇ ਅਸਤੀਫਾ ਦਿੱਤਾ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …