ਨਵੀਂ ਦਿੱਲੀ : ਸੰਸਦ ‘ਤੇ 2001 ਵਿਚ ਹੋਏ ਅੱਤਵਾਦੀ ਹਮਲੇ ਦੀ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ।
ਉੋਪ ਰਾਸ਼ਟਰਪਤੀ ਵੈਂਕਈਆ ਨਾਇਡੂ, ਲੋਕ ਸਭਾ ਦੀ ਸਪੀਕਰ ਸੁਮਿੱਤਰਾ ਮਹਾਜਨ, ਲਾਲ ਕ੍ਰਿਸ਼ਨ ਅਡਵਾਨੀ ਅਤੇ ਸੋਨੀਆ ਗਾਂਧੀ ਵੀ ਇਸ ਮੌਕੇ ਹਾਜ਼ਰ ਸਨ। ਧਿਆਨ ਰਹੇ ਕਿ 17 ਸਾਲ ਪਹਿਲਾਂ ਸੰਸਦ ‘ਤੇ ਪੰਜ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿਚ ਦਿੱਲੀ ਪੁਲਿਸ ਦੇ ਪੰਜ ਸ਼ਹੀਦ ਹੋ ਗਏ ਸਨ ਅਤੇ ਇਸ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਦੀ ਵੀ ਜਾਨ ਚਲੀ ਗਈ ਸੀੇ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …