Breaking News
Home / ਭਾਰਤ / ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕਸਿਆ ਤਨਜ਼

ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਕਸਿਆ ਤਨਜ਼

2019 ਵਿਚ ‘ਭਾਜਪਾ ਮੁਕਤ’ ਹੋ ਜਾਵੇਗਾ ਭਾਰਤ : ਸੰਜੇ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ : ਪੰਜ ਸੂਬਿਆਂ ਵਿਚ ਪਈਆਂ ਵੋਟਾਂ ਦੇ ਆਏ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਭਾਜਪਾ ‘ਤੇ ਤਨਜ਼ ਕਸਿਆ ਹੈ। ‘ਆਪ’ ਦਾ ਦਾਅਵਾ ਹੈ ਕਿ 2019 ਵਿਚ ਭਾਰਤ ‘ਭਾਜਪਾ ਮੁਕਤ’ ਹੋ ਜਾਵੇਗਾ। ਇਨ੍ਹਾਂ ਵਿਧਾਨ ਸਭਾ ਚੋਣਾਂ ਨੂੰ ਸੈਮੀਫਾਈਨਲ ਮੁਕਾਬਲਾ ਦੱਸਿਆ ਜਾ ਰਿਹਾ ਸੀ, ਜਿਸ ਵਿਚ ਭਾਜਪਾ ਪਛੜ ਗਈ ਹੈ ਅਤੇ 2019 ਵਾਲਾ ਮੁਕਾਬਲਾ ਔਖਾ ਹੋ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਇਸ ਗੱਲ ਦਾ ਸੰਕੇਤ ਹਨ ਕਿ ਲੋਕ ਜੁਮਲਿਆਂ ਤੋਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਕੰਮ ਦੇ ਅਧਾਰ ‘ਤੇ ਵੋਟਾਂ ਮੰਗਣੀਆਂ ਚਾਹੀਦੀਆਂ ਸਨ ਨਾ ਕਿ ਅਯੁੱਧਿਆ ਵਿਚ ਰਾਮ ਮੰਦਰ ਨਿਰਮਾਣ ਦੇ ਅਧਾਰ ‘ਤੇ। ਸੰਜੇ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਤੋਂ ਲੋਕ ਔਖੇ ਹਨ ਅਤੇ ਨਤੀਜਾ ਅੱਜ ਸਭ ਦੇ ਸਾਹਮਣੇ ਆ ਗਿਆ ਹੈ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …