ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਭ ਤੋਂ ਛੋਟੇ ਘੱਟ ਗਿਣਤੀ ਸਿੱਖ ਭਾਈਚਾਰੇ ਵਿਚੋਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਜੰਮਪਲ ਡਾ: ਮਿਮਪਾਲ ਸਿੰਘ ਨੂੰ ਪਾਕਿ ਦੇ ਸਪੈਸ਼ੇਲਾਈਜ਼ਡ ਹੈਲਥ ਕੇਅਰ ਐਂਡ ਮੈਡੀਕਲ ਐਜੂਕੇਸ਼ਨ ਡਿਪਾਰਟਮੈਂਟ ਦੇ ਬਾਲ ਚਿਕਿਤਸਾ ਵਿਭਾਗ ਵਿਚ ਸਹਾਇਕ ਪ੍ਰੋਫ਼ੈਸਰ ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ।
ਪੀ. ਪੀ. ਐੱਸ. ਸੀ. ਵਲੋਂ ਉਨ੍ਹਾਂ ਦੀ ਇਸ ਨਿਯੁਕਤੀ ਬਾਰੇ ਸਿਫ਼ਾਰਿਸ਼ ਕੀਤੀ ਗਈ ਸੀ।
ਇਸ ਸਬੰਧੀ ਪ੍ਰੋ. ਕਲਿਆਣ ਸਿੰਘ ਕਲਿਆਣ ਨੇ ਦੱਸਿਆ ਕਿ ਡਾ: ਮਿਮਪਾਲ ਸਿੰਘ ਦੀ ਨਿਯੁਕਤੀ ਲਾਹੌਰ ਦੀ ਕਿੰਗ ਐਡਵਰਡ ਮੈਡੀਕਲ ਯੂਨੀਵਰਸਿਟੀ ਵਿਚ ਕੀਤੀ ਗਈ ਹੈ। ਪ੍ਰੋ. ਕਲਿਆਣ ਸਿੰਘ ਕਲਿਆਣ ਜੋ ਕਿ ਸਰਕਾਰੀ ਕਾਲਜ ਯੂਨੀਵਰਸਿਟੀ ਲਾਹੌਰ ‘ਚ ਸਹਾਇਕ ਪ੍ਰੋਫ਼ੈਸਰ ਵਜੋਂ ਸੇਵਾਵਾਂ ਦੇ ਰਹੇ ਹਨ, ਨੇ ਦੱਸਿਆ ਕਿ ਪਾਕਿਸਤਾਨ ਦੀ ਕਿਸੇ ਮੈਡੀਕਲ ਯੂਨੀਵਰਸਿਟੀ ਵਿਚ ਸਹਾਇਕ ਪ੍ਰੋਫ਼ੈਸਰ ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੇ ਡਾ.ਮਿਮਪਾਲ ਸਿੰਘ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ। ਉਹ ਐਮ.ਬੀ. ਬੀ. ਐਸ.ਕਰਨ ਬਾਅਦ ਸਰਵਿਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਪ੍ਰੀਖਿਆ ਡੀ.ਸੀ.ਐੱਚ. (ਡਿਪਲੋਮਾ ਇਨ ਚਾਈਲਡ ਹੈਲਥ) ਵਿਚ ਪੂਰੇ ਪਾਕਿਸਤਾਨ ‘ਚੋਂ ਪਹਿਲੇ ਨੰਬਰ ਉਤੇ ਆ ਕੇ ਪਾਕਿਸਤਾਨੀ ਸਿੱਖਾਂ ਨੂੰ ਵਿਸ਼ੇਸ਼ ਸਨਮਾਨ ਦਿਵਾ ਚੁੱਕੇ ਹਨ। ਲਾਹੌਰ ਦੇ ਕਿੰਗ ਐਡਵਰਡ ਮੈਡੀਕਲ ਕਾਲਜ ਤੋਂ ਆਪਣੀ ਡਾਕਟਰੀ ਪੜ੍ਹਾਈ ਪੂਰੀ ਕਰਨ ਦੇ ਬਾਅਦ ਲਾਹੌਰ ਦੇ ਐਮ.ਏ.ਓ. ਸਰਕਾਰੀ ਹਸਪਤਾਲ ਵਿਚ ਰਜਿਸਟਰਾਰ ਦੇ ਅਹੁਦੇ ‘ਤੇ ਸੇਵਾਵਾਂ ਦੇਣ ਵਾਲੇ ਡਾ. ਮਿਮਪਾਲ ਸਿੰਘ ਮੌਜੂਦਾ ਸਮੇਂ ਲਾਹੌਰ ਦੀ ਸ਼ਾਦਬਾਗ਼ ਆਬਾਦੀ ਵਿਚ ਆਪਣਾ ਨਿੱਜੀ ‘ਸਰਦਾਰ ਜੀ ਹੈਲਥ ਕਲੀਨਿਕ’ ਵੀ ਚਲਾ ਰਹੇ ਹਨ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …