Breaking News
Home / ਪੰਜਾਬ / ਜਨਰਲ ਜੇ.ਜੇ. ਸਿੰਘ ਨੇ ਵੀ ਛੱਡਿਆ ਬਾਦਲਾਂ ਦਾ ਸਾਥ

ਜਨਰਲ ਜੇ.ਜੇ. ਸਿੰਘ ਨੇ ਵੀ ਛੱਡਿਆ ਬਾਦਲਾਂ ਦਾ ਸਾਥ

ਅਸਤੀਫੇ ਨੂੰ ਦੱਸਿਆ ‘ਨਿੱਜੀ’ ਕਾਰਨ
ਚੰਡੀਗੜ੍ਹ/ਬਿਊਰੋ ਨਿਊਜ਼ : ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜਨ ਵਾਲੇ ਜਨਰਲ ਜੇ.ਜੇ. ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਜੇ.ਜੇ. ਸਿੰਘ ਨੇ ਅਸਤੀਫੇ ਦਾ ਕਾਰਨ ‘ਨਿੱਜੀ’ ਦੱਸਿਆ ਹੈ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਅਸਤੀਫੇ ਵਿਚ ਲਿਖਿਆ ਕਿ ਉਹ ਨਿੱਜੀ ਕਾਰਨਾਂ ਕਰਕੇ ਸਾਬਕਾ ਸੈਨਿਕ ਵਿੰਗ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜੇ.ਜੇ. ਸਿੰਘ ਬਾਦਲਾਂ ਦੀ ਕਾਰਗੁਜ਼ਾਰੀ ਤੋਂ ਨਰਾਜ਼ ਸਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਕਈ ਸੀਨੀਅਰ ਅਕਾਲੀ ਆਗੂ ਬਾਦਲਾਂ ਦਾ ਸਾਥ ਛੱਡ ਚੁੱਕੇ ਹਨ।

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ

ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …