Breaking News
Home / ਪੰਜਾਬ / ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸਜਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਪਾਵਨ ਸਰੂਪ ਸੁਸ਼ੋਭਿਤ ਕੀਤਾ। ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਜਦੋਂਕਿ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ, ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ, ਚੌਕ ਮੋਨੀ, ਚੌਕ ਜੈ ਸਿੰਘ, ਦਾਲ ਮੰਡੀ, ਚੌਕ ਭਾਈ ਮਤੀ ਦਾਸ, ਬਾਜ਼ਾਰ ਬਾਂਸਾਂ ਵਾਲਾ, ਬਾਜ਼ਾਰ ਪਾਪੜਾਂ, ਦਰਸ਼ਨੀ ਡਿਊੜੀ ਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼ਹਿਰ ਦੀਆਂ ਸੰਗਤਾਂ, ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਤੇ ਵਿਦਿਆਰਥੀਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਬਿਜੈ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਮੌਜੂਦ ਸਨ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …