15.5 C
Toronto
Sunday, September 21, 2025
spot_img
Homeਪੰਜਾਬ'ਆਪ' ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗਜ਼ ਅਤੇ ਦਿਖਾਇਆ ਤਾਲਾ

‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗਜ਼ ਅਤੇ ਦਿਖਾਇਆ ਤਾਲਾ

ਕੁਲਤਾਰ ਸੰਧਵਾਂ ਨੇ ਸਿੱਧੂ ਦਾ ਧੰਨਵਾਦ ਕਰਨ ਦੀ ਮੰਗ ਉਠਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ ‘ਤੇ ਆਮ ਆਦਮੀ ਪਾਰਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ ਅਤੇ ਅਮਨ ਅਰੋੜਾ ਨੇ ਸਪੀਕਰ ਨੂੰ ਤਾਲਾ ਦਿਖਾਉਂਦਿਆਂ ਕਿਹਾ ਕਿ ਸਦਨ ਨੂੰ ਤਾਲਾ ਹੀ ਲਗਾ ਦਿਓ। ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਵੀ ਗੰਨਾ ਮਿੱਲਾਂ ਦੀ ਬਕਾਇਆ ਰਾਸ਼ੀ ਦਾ ਮਾਮਲਾ ਚੁੱਕਿਆ। ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਰੱਖੀ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਦੀਆਂ ਕੋਸ਼ਿਸ਼ਾਂ ਲਈ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਨ ਦਾ ਮਤਾ ਲਿਆਂਦਾ ਜਾਵੇ। ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਤੇ ਆਖ਼ਰੀ ਦਿਨ ਆਮ ਆਦਮੀ ਪਾਰਟੀ ਵੱਲੋਂ ਸਦਨ ਦੇ ਬਾਹਰ ਮੂੰਗਫਲੀਆਂ ਰੱਖ ਕੇ ਕਾਂਗਰਸ ਸਰਕਾਰ ਖਿਲਾਫ ਰੋਸ ਵੀ ਪ੍ਰਗਟ ਕੀਤਾ ਗਿਆ।

RELATED ARTICLES
POPULAR POSTS