Breaking News
Home / ਪੰਜਾਬ / ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ : ਕੈਪਟਨ ਅਮਰਿੰਦਰ

ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ : ਕੈਪਟਨ ਅਮਰਿੰਦਰ

ਔਰਤਾਂ ਦੇ ਰਾਖਵਾਂਕਰਨ ਬਿੱਲ ‘ਤੇ ਸਹਿਮਤੀ ਲਈ ਸਾਰੇ ਮੈਂਬਰਾਂ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਫ਼ੌਜ ਨੂੰੰ ਸਾਡੇ ਨਾਲ ਕੋਈ ਪਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਧਰਮ ਹੈ ਤੇ ਦੂਜੇ ਪਾਸੇ ਪਾਕਿਸਤਾਨੀ ਫ਼ੌਜ ਹੈ। ਇਸਦੇ ਨਾਲ ਹੀ ਕੈਪਟਨ ਨੇ ਇਹ ਵੀ ਕਿਹਾ ਕਿ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਨੂੰ ਇਸ ਮਸਲੇ ‘ਤੇ ਗੰਭੀਰਤਾ ਨਾਲ ਸੋਚਦੇ ਹੋਏ ਪੰਜਾਬ ਦੀ ਸੁਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਵੀ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਪਾਸ ਵੀ ਕਰ ਦਿੱਤਾ। ਇਸੇ ਦੌਰਾਨ ਕੈਪਟਨ ਅਮਰਿੰਦਰ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਪੇਸ਼ ਕੀਤਾ ਗਿਆ ਮਤਾ ਸਰਬਸੰਮਤੀ ਨਾਲ ਪਾਸ ਹੋ ਗਿਆ, ਜਿਸ ਲਈ ਕੈਪਟਨ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕੇਂਦਰ ਸਰਕਾਰ ਨੂੰ ਬਿੱਲ ਛੇਤੀ ਪਾਸ ਕਰਨ ਲਈ ਅਪੀਲ ਵੀ ਕੀਤੀ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …