ਭਾਰਤ ਵਾਲੇ ਪਾਸਿਓ ਵੀ ਉਸਾਰੀ ਕਾਰਜ ਸ਼ੁਰੂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਲੋਕ ਸਭਾ ਵਿਚ ਲਿਖਤੀ ਜਵਾਬ ਦੌਰਾਨ ਰਾਜ ਮਾਰਗਾਂ ਬਾਰੇ ਰਾਜ ਮੰਤਰੀ ਐਲ ਮਾਂਡਵੀਆਂ ਨੇ ਦਿੱਤੀ। ਇਹ ਲਾਂਘਾ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਸਿੱਧਾ ਜੁੜੇਗਾ। ਮਾਂਡਵੀਆ ਨੇ ਦੱਸਿਆ ਕਿ ਭਾਰਤ ਵਾਲੇ ਪਾਸਿਓਂ ਸਿੱਧੀ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …