ਖੇਤੀਬਾੜੀ ਅਤੇ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਕਰਨ ਬਾਰੇ ਵਿਚਾਰਾਂ
ਚੰਡੀਗੜ੍ਹ/ਬਿਊਰੋ ਨਿਊਜ਼
ਅਮਰੀਕਾ ਦੀ ਕੈਲੀਫੋਰਨੀਆ ਵਿਧਾਨ ਸਭਾ ਦੇ ਇਕ ਵਫਦ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਫਦ ਦਾ ਸਵਾਗਤ ਕੀਤਾ ਅਤੇ ਦੋਹਾਂ ਸੂਬਿਆਂ ਦੇ ਸਮਾਜਿਕ-ਆਰਥਿਕ ਸਬੰਧ ਵਧਾਉਣ ‘ਤੇ ਜ਼ੋਰ ਦਿੱਤਾ। ਇਸ ਵਫਦ ਵਿਚ ਕੈਲੀਫੋਰਨੀਆ ਵਿਧਾਨ ਸਭਾ ਦੇ 6 ਵਿਧਾਇਕਾਂ ਤੋਂ ਇਲਾਵਾ ਕੁਝ ਅਧਿਕਾਰੀ ਸ਼ਾਮਲ ਸਨ।
ਸਪੀਕਰ ਰਾਣਾ ਕੇ.ਪੀ. ਕਿਹਾ ਕਿ ਦੋਹਾਂ ਰਾਜਾਂ ਨੂੰ ਖੇਤੀਬਾੜੀ ਅਤੇ ਸਪੋਰਟਸ ਯੂਨੀਵਰਸਿਟੀ ਦੀ ਸਥਾਪਨਾ ਲਈ ਆਪਸੀ ਸਹਿਯੋਗ ਲਈ ਵਿਚਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੋਹਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਨੁਮਾਇੰਦਿਆਂ ਨੂੰ ਸਮੇਂ-ਸਮੇਂ ‘ਤੇ ਇਕ ਦੂਜੇ ਦੇ ਦੇਸ਼ਾਂ ਦਾ ਦੌਰਾ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਆਪਸੀ ਸਦਭਾਵਨਾ, ਸ਼ਾਂਤੀ ਅਤੇ ਪਿਆਰ ਦਾ ਆਦਾਨ-ਪ੍ਰਦਾਨ ਹੋ ਸਕੇ। ਅਮਰੀਕੀ ਵਫਦ ਨੇ ਪੰਜਾਬ ਅਤੇ ਕੈਲੀਫੋਰਨੀਆ ਸੂਬਿਆਂ ਦੇ ਆਪਸੀ ਮਿਲਵਰਤਣ ‘ਤੇ ਜ਼ੋਰ ਦਿੱਤਾ ਅਤੇ ਉਮੀਦ ਪ੍ਰਗਵਾਈ ਕਿ ਭਵਿੱਖ ਵਿਚ ਦੋਵੇਂ ਸੂਬੇ ਮਿਲ ਕੇ ਕੁਝ ਖਾਸ ਖੇਤਰਾਂ ਵਿਚ ਆਪਸੀ ਸਹਿਯੋਗ ਕਰਨਗੇ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …