7.8 C
Toronto
Tuesday, October 28, 2025
spot_img
Homeਪੰਜਾਬਕੈਪਟਨ ਅਮਰਿੰਦਰ ਦਾ ਪੀ.ਜੀ.ਆਈ. ਚੰਡੀਗੜ੍ਹ 'ਚ ਹੋਇਆ ਪੱਥਰੀ ਦਾ ਸਫਲ ਅਪਰੇਸ਼ਨ

ਕੈਪਟਨ ਅਮਰਿੰਦਰ ਦਾ ਪੀ.ਜੀ.ਆਈ. ਚੰਡੀਗੜ੍ਹ ‘ਚ ਹੋਇਆ ਪੱਥਰੀ ਦਾ ਸਫਲ ਅਪਰੇਸ਼ਨ

ਮੰਗਲਵਾਰ ਨੂੰ ਕੈਪਟਨ ਨੂੰ ਮਿਲੇਗੀ ਹਸਪਤਾਲ ਤੋਂ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਪੀ.ਜੀ.ਆਈ. ਦੇ ਡਾਕਟਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗੁਰਦੇ ਦੀ ਪੱਥਰੀ ਦਾ ਸਫਲ ਅਪਰੇਸ਼ਨ ਕੀਤਾ ਗਿਆ। ਡਾਕਟਰਾਂ ਦੀ ਟੀਮ ਨੇ 40 ਮਿੰਟ ਲੰਮੇ ਆਪ੍ਰੇਸ਼ਨ ਤੋਂ ਬਾਅਦ ਇਹ ਪੱਥਰੀ ਕੱਢ ਦਿੱਤੀ ਹੈ। ਕੈਪਟਨ ਨੂੰ ਲੰਘੇ ਕੱਲ੍ਹ ਐਤਵਾਰ ਸ਼ਾਮ ਪੀ.ਜੀ.ਆਈ. ਵਿਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਨੇ ਦੱਸਿਆ ਕਿ ਕੈਪਟਨ ਨੂੰ ਮੰਗਲਵਾਰ ਤੱਕ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਵੇਗੀ ਅਤੇ ਉਨ੍ਹਾਂ ਵਲੋਂ ਕੰਮਕਾਜ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 9 ਦਸੰਬਰ ਨੂੰ ਮੁੱਖ ਮੰਤਰੀ ਨੂੰ ਵਾਇਰਲ ਬੁਖ਼ਾਰ ਹੋਣ ਕਰਕੇ ਪੀਜੀਆਈ ਦਾਖ਼ਲ ਕਰਵਾਇਆ ਗਿਆ ਸੀ।

RELATED ARTICLES
POPULAR POSTS