ਕਮਲ ਨਾਥ, ਅਸ਼ੋਕ ਗਹਿਲੋਤ ਅਤੇ ਭੂਪੇਸ਼ ਬਘੇਲ ਨੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਨੇ ਅੱਜ ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਿਚ ਸਰਕਾਰ ਬਣਾਈ ਹੈ। ਇਸ ਦੇ ਚੱਲਦਿਆਂ ਮੱਧ ਪ੍ਰਦੇਸ਼ ਵਿਚ ਕਮਲ ਨਾਥ, ਰਾਜਸਥਾਨ ਵਿਚ ਅਸ਼ੋਕ ਗਹਿਲੋਤ ਅਤੇ ਛੱਤੀਸਗੜ੍ਹ ਵਿਚ ਭੂਪੇਸ਼ ਬਘੇਲ ਨੇ ਮੁੱਖ ਮੰਤਰੀ ਅਹੁਦੇ ਦੀ ਸਹੁ ਚੁੱਕੀ ਲਈ ਹੈ। ਇਨ੍ਹਾਂ ਤਿੰਨਾਂ ਰਾਜਾਂ ਦੇ ਸਹੁੰ ਚੁੱਕ ਸਮਾਗਮਾਂ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਹਾਜ਼ਰੀ ਭਰੀ। ਮੱਧ ਪ੍ਰਦੇਸ਼ ਵਿਚ 18ਵੇਂ ਮੁੱਖ ਮੰਤਰੀ ਬਣੇ ਕਮਲ ਨਾਥ ਦੇ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਤੋਂ ਇਲਾਵਾ 10 ਹੋਰ ਦਲਾਂ ਦੇ ਨੇਤਾ ਵੀ ਮੌਜੂਦ ਰਹੇ।
ਇਸੇ ਤਰ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ ਅਤੇ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਸਹੁੰ ਚੁੱਕ ਸਮਾਗਮ ਵਿਚ ਵੀ 12 ਦਲਾਂ ਦੇ ਆਗੂ ਨਜ਼ਰ ਆਏ। ਇਸਦੇ ਚੱਲਦਿਆਂ ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਭੂਪੇਲ ਬਘੇਲ ਨੇ ਵੀ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕ ਲਈ ਹੈ। ਬਘੇਲ ਛੱਤੀਸ਼ਗੜ੍ਹ ਦੇ ਪੰਜਵੇਂ ਮੁੱਖ ਮੰਤਰੀ ਬਣੇ ਹਨ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …