Breaking News
Home / ਪੰਜਾਬ / ਬਾਗੀ ਅਕਾਲੀ ਆਗੂਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਬਾਗੀ ਅਕਾਲੀ ਆਗੂਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ (ਟਕਸਾਲੀ)

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਬਣੇ ਪ੍ਰਧਾਨઠ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ। ਇਸ ਮੌਕੇ ਪੜ੍ਹੇ ਗਏ ਮਤੇ ਵਿੱਚ ਡੇਰਾ ਸਿਰਸਾ ਮੁਖੀ ਨੂੰ ਬਿਨਾ ਮੰਗੇ ਮੁਆਫ਼ੀ ਦੇਣ, ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਕਰਨ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਤੇ ਬਹਿਬਲ ਕਲਾਂ ਵਿੱਚ ਲਾਠੀਆਂ ਅਤੇ ਗੋਲੀਆਂ ਚਲਾ ਕੇ ਨਿਹੱਥੇ ਸਿੰਘਾਂ ਨੂੰ ਸ਼ਹੀਦ ਕਰਨ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਗਈ। ਮਤੇ ਵਿੱਚ ਇਹ ਵੀ ਕਿਹਾ ਗਿਆ ਕਿ ਬਾਦਲ ਪਰਿਵਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਵਿਸਾਖੀ ਤੱਕ ਪਾਰਟੀ ਦੇ ਮੁਕੰਮਲ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ ਤੇ ਪਾਰਟੀ ਦੀ ਰਜਿਸਟਰੇਸ਼ਨ ਲਈ ਵੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਸੇ ਦੌਰਾਨ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵੀਂ ਬਣਾਈ ਪਾਰਟੀ ਨੂੰ ਕਾਂਗਰਸ ਦੀ ‘ਬੀ’ ਟੀਮ ਦਾ ਨਾਂ ਦਿੱਤਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …