18 C
Toronto
Monday, September 15, 2025
spot_img
Homeਪੰਜਾਬਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਜੇਤਲੀ, ਕੇਜਰੀਵਾਲ ਅਤੇ...

ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਜੇਤਲੀ, ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ/ਬਿਊਰੋ ਨਿਊਜ਼
1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲਗਾਤਾਰ ਸਿਆਸੀ ਆਗੂਆਂ ਦੇ ਪ੍ਰਤੀਕਰਮ ਆ ਰਹੇ ਹਨ। ਵਿੱਤ ਮੰਤਰੀ ਅਰੁਣ ਜੇਟਲੀ ਨੇ ਕਿਹਾ ਕਿ ਕਾਂਗਰਸ ਹੁਣ 1984 ਵਿੱਚ ਕੀਤੇ ਗੁਨਾਹਾਂ ਦੀ ਸਜ਼ਾ ਭੋਗ ਰਹੀ ਹੈ। ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਕਾਂਗਰਸ ਤੇ ਗਾਂਧੀ ਪਰਿਵਾਰ ਦੀ ਆਲੋਚਨਾ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 84 ਦੇ ਦੋਸ਼ੀਆਂ ਨੂੰ ਬਖਸ਼ਣਾ ਨਹੀਂ ਚਾਹੀਦਾ ਚਾਹੇ ਉਹ ਕਿੰਨਾ ਵੀ ਤਾਕਤਵਰ ਕਿਉਂ ਨਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਵਿੱਚ ਬਹੁਤ ਦੇਰ ਲੱਗੀ ਅਤੇ ਨਿਆਂ ਦੀ ਉਡੀਕ ਕਰਦੇ ਬਹੁਤੇ ਵਿਅਕਤੀ ਦੁਨੀਆਂ ਤੋਂ ਚਲੇ ਗਏ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਅਤੇ ਅਪਰਾਧ ਵਿਚ ਸ਼ਾਮਲ ਵਿਅਕਤੀਆਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਕਿ ਜਿਸ ਤਰ੍ਹਾਂ ਸੱਜਣ ਕੁਮਾਰ ਨੂੰ ਸਜ਼ਾ ਹੋਈ ਹੈ, ਉਸੇ ਤਰ੍ਹਾਂ ਜਗਦੀਸ਼ ਟਾਈਟਲਰ ਨੂੰ ਸਜ਼ਾ ਮਿਲੇਗੀ। ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਨਹੀਂ ਸਗੋਂ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਸੀ।

RELATED ARTICLES
POPULAR POSTS