ਕਿਹਾ-ਸਿੱਖ ਕਤਲੇਆਮ ‘ਚ ਗਾਂਧੀ ਪਰਿਵਾਰ ਦੀ ਕੋਈ ਭੂਮਿਕਾ ਨਹੀਂ ਸੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਨੇ ਕਿਹਾ ਕਿ ਅਜ਼ਾਦ ਭਾਰਤ ਵਿਚ ਵਾਪਰੀਆਂ ਫਿਰਕੂ ਹਿੰਸਾ ਦੀਆਂ ਸਭ ਤੋਂ ਮਾੜੀਆਂ ਘਟਨਾਵਾਂ ਵਿਚੋਂ ਇੱਕ ਦੇ ਪੀੜਤਾਂ ਨੂੰ ਆਖ਼ਰਕਾਰ ਨਿਆਂ ਮਿਲਿਆ ਹੈ। ਹਾਲਾਂਕਿ ਮੁੱਖ ਮੰਤਰੀ ਨੇ ਇਹ ਵੀ ਦੁਹਰਾਇਆ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਅਤੇ ਗਾਂਧੀ ਪਰਿਵਾਰ ਦੀ ਕੋਈ ਭੂਮਿਕਾ ਨਹੀਂ ਸੀ। ਉਨ੍ਹਾਂ ਨੇ ਸਿੱਖ ਕਤਲੇਆਮ ਨਾਲ ਜੁੜੇ ਮਾਮਲਿਆਂ ਵਿਚ ਗਾਂਧੀ ਪਰਿਵਾਰ ਦਾ ਨਾਂ ਆਪਣੇ ਸਿਆਸੀ ਲੀਡਰਾਂ ਦੇ ਇਸ਼ਾਰਿਆਂ ‘ਤੇ ਵਾਰ-ਵਾਰ ਘੜੀਸਣ ਲਈ ਬਾਦਲ ਪਰਿਵਾਰ ਦੀ ਅਲੋਚਨਾ ਵੀ ਕੀਤੀ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …