Breaking News
Home / ਭਾਰਤ / ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ

ਜਦ ਤੱਕ ਦੇਸ਼ ਦੇ ਹਰ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਹੁੰਦਾ, ਅਸੀਂ ਮੋਦੀ ਨੂੰ ਸੌਣ ਨਹੀਂ ਦਿਆਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤਿੰਨ ਸੂਬਿਆਂ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਖੁਸ਼ ਵੀ ਸਨ ਅਤੇ ਜਦੋਂ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਤਾਂ ਉਹ ਨਿਰਾਸ਼ ਵੀ ਹੋਏ। ਜਦੋਂ ਪੱਤਰਕਾਰਾਂ ਨੇ ਰਾਹੁਲ ਗਾਂਧੀ ਨੂੂੰ ਸੱਜਣ ਕੁਮਾਰ ਬਾਰੇ ਸਵਾਲ ਕੀਤੇ ਤਾਂ ਰਾਹੁਲ ਗਾਂਧੀ ਇਸ ਤੋਂ ਟਾਲਾ ਵੱਟਦੇ ਹੀ ਨਜ਼ਰ ਆਏ ਅਤੇ ਕਿਹਾ ਕਿ ਮੈਂ ਇਸ ਬਾਰੇ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ।
ਇਸੇ ਦੌਰਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ‘ਤੇ ਦਬਾਅ ਪਾ ਕੇ ਦੇਸ਼ ਦੇ ਹਰ ਕਿਸਾਨ ਦਾ ਕਰਜ਼ਾ ਮੁਆਫ ਕਰਾਵਾਂਗੇ। ਉਨ੍ਹਾਂ ਸੰਸਦ ਦੇ ਗਲਿਆਰੇ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿਚ ਕਾਂਗਰਸ ਦੀਆਂ ਸਰਕਾਰਾਂ ਬਣੀਆਂ ਹਨ ਅਤੇ ਉਥੇ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਮੋਦੀ ਨੇ ਦੇਸ਼ ਦੇ ਕਿਸਾਨਾਂ ਦਾ ਇਕ ਰੁਪਇਆ ਵੀ ਮੁਆਫ ਨਹੀਂ ਕੀਤਾ। ਰਾਹੁਲ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੇ ਹਰ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਹੋ ਜਾਂਦਾ, ਅਸੀਂ ਮੋਦੀ ਨੂੰ ਸੌਣ ਨਹੀਂ ਦਿਆਂਗੇ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …