ਸਰਬਸੰਮਤੀ ਨਾਲ ਕਰੋ ਪੰਚਾਂ ਤੇ ਸਰਪੰਚਾਂ ਦੀ ਚੋਣ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣ ਜਾ ਰਹੀਆਂ ਹਨ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਬਸੰਮਤੀ ਨਾਲ ਪੰਚਾਂ-ਸਰਪੰਚਾਂ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨਸ਼ੇ ਨਾ ਵੰਡੇ ਜਾਣ ਤੇ ਝਗੜਿਆਂ ਤੋਂ ਵੀ ਬਚਿਆ ਜਾਵੇ। ਇਹ ਹੀ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਅਤੇ ਸਤਿਕਾਰ ਹੋਵੇਗਾ। ਗਿਆਨੀ ਹਰਪ੍ਰੀਤ ਸਿੰਘ ਹੋਰਾਂ ਕਿਹਾ ਕਿ ਉਨ੍ਹਾਂ ਸਰਕਾਰ ਨੂੰ 30 ਦਸੰਬਰ ਨੂੰ ਪੰਚਾਇਤੀ ਚੋਣਾਂ ਨਾ ਕਰਵਾਉਣ ਲਈ ਆਖਿਆ ਸੀ ਕਿ ਦਸੰਬਰ ਦਾ ਇਹ ਪੰਦਰਵਾੜਾ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਹਾ ਕਿ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਵਿਚ ਵੀ ਇੱਕ-ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਤੇ ਨਿੱਜੀ ਤੋਹਮਤਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ।
Check Also
ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ
ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ …