ਰਾਹੁਲ ਗਾਂਧੀ ਖਿਲਾਫ ਹੋਈ ਨਾਅਰੇਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਅੱਜ ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਰਾਹੁਲ ਗਾਂਧੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਅਕਾਲੀ-ਭਾਜਪਾ ਦੇ ਸੰਸਦ ਮੈਂਬਰਾਂ ਨੇ ਹੱਥਾਂ ਵਿਚ ਕਾਂਗਰਸ ਦੇ ਵਿਰੋਧ ਵਾਲੀਆਂ ਤਖਤੀਆਂ ਫੜ ਕੇ ਮੁਜਾਹਰਾ ਵੀ ਕੀਤਾ। ਤਖਤੀਆਂ ‘ਤੇ ਲਿਖਿਆ ਗਿਆ ਸੀ ਕਿ ‘ਰਾਹੁਲ ਗਾਂਧੀ ਮਾਫੀ ਮੰਗੇ’। ਸਦਨ ਦੀ ਕਾਰਵਾਈ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਪਨਾਹ ਦੇਣ ਦੇ ਦੋਸ਼ ਤਹਿਤ ਕਾਂਗਰਸ ਨੂੰ ਮਾਫੀ ਮੰਗਣ ਲਈ ਕਿਹਾ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੰਬਈ ਵਿਚ ਇਕ ਪ੍ਰੋਗਰਾਮ ਦੌਰਾਨ ਸਿੱਖ ਕਤਲੇਆਮ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਪ੍ਰਤੀਕਿਰਿਆ ਦਿੱਤੀ ਹੈ। ਮੋਦੀ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਕਿਸੇ ਨੇ ਸੋਚਿਆ ਨਹੀਂ ਸੀ ਕਿ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂਆਂ ਨੂੰ ਸਜ਼ਾ ਵੀ ਮਿਲੇਗੀ।
Check Also
ਸ਼ਰਧਾਲੂਆਂ ਦੇ ਲਈ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ
17 ਨਵੰਬਰ ਨੂੰ ਬੰਦ ਕੀਤੇ ਜਾਣਗੇ ਬਦਰੀਨਾਥ ਧਾਮ ਦੇ ਕਿਵਾੜ ਗੜ੍ਹਵਾਲ : ਗੰਗੋਤਰੀਧਾਮ ਦੇ ਕਿਵਾੜ …