ਕਿਹਾ- ਸਮੇਂ ਦੀ ਸਰਕਾਰ ਅਤੇ ਸਿਸਟਮ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੂਰੀ ਵਾਹ ਲਗਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਮਿਲਣ ਤੋਂ ਬਾਅਦ ਐਚ ਐਸ ਫੂਲਕਾ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਏ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਫੂਲਕਾ ਨੇ ਕਿਹਾ ਕਿ ਅਜੇ ਸਿਰਫ ਇਕ ਮੋਰਚਾ ਫਤਹਿ ਹੋਇਆ ਹੈ ਜਦਕਿ ਵੱਡੀ ਲੜਾਈ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਸਮੇਂ ਦੀ ਸਰਕਾਰ ਅਤੇ ਸਿਸਟਮ ਨੇ ਦੋਸ਼ੀਆਂ ਨੂੰ ਬਚਾਉਣ ਵਿਚ ਪੂਰੀ ਵਾਹ ਲਗਾਈ ਸੀ, ਪਰ ਕਾਨੂੰਨ ਅਤੇ ਸੱਚ ਦੀ ਜਿੱਤ ਹੋਈ। ਫੂਲਕਾ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵੱਡੇ ਲੀਡਰ ਨੂੰ ਅਜਿਹੀ ਸਜ਼ਾ ਮਿਲੀ ਹੋਵੇ। ਫੂਲਕਾ ਨੇ ਕਿਹਾ ਕਿ ਸੱਜਣ ਕੁਮਾਰ ਉਹ ਵਿਅਕਤੀ ਹੈ ਜਿਸ ਨੇ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ ਸੀ। ਫੂਲਕਾ ਨੇ ਕਿਹਾ ਕਿ ਉਹ ਉਨ੍ਹਾਂ ਪੀੜਤਾਂ ਨੂੰ ਸਲਾਮ ਕਰਦੇ ਹਨ ਜਿਨ੍ਹਾਂ ਲੰਬਾ ਸਮਾਂ ਇਨਸਾਫ ਲਈ ਲੜਾਈ ਜਾਰੀ ਰੱਖੀ ਅਤੇ ਇਹ ਪੂਰੀ ਸਿੱਖ ਕੌਮ ਦੀ ਜਿੱਤ ਹੈ।
Check Also
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …