ਗੁਰਦੇ ਦੀ ਪੱਥਰੀ ਕਰਕੇ ਕਰਨਾ ਪਿਆ ਸੀ ਅਪਰੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਇਸ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਪੀ.ਜੀ.ਆਈ. ਵਿਚੋਂ ਛੁੱਟੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਦੇ ਗੁਰਦੇ ਵਿਚੋਂ ਪੱਥਰੀ ਹਟਾਉਣ ਲਈ ਉਨ੍ਹਾਂ ਦਾ ਪੀ.ਜੀ.ਆਈ. ਵਿਖੇ ਅਪਰੇਸ਼ਨ ਹੋਇਆ ਸੀ। ਇਸ ਦੌਰਾਨ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਅਤੇ ਉਹ ਛੇਤੀ ਹੀ ਕੰਮਕਾਜ ਉਤੇ ਵਾਪਸ ਪਰਤਣਗੇ।

