Breaking News
Home / ਪੰਜਾਬ / ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ

ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ

ਅਕਾਲੀ ਦਲ ਦੀ ਭਾਈਵਾਲ ਭਾਜਪਾ ਵੀ ਗੁਨਾਹਾਂ ਲਈ ਮੰਗੇ ਮੁਆਫੀ
ਜਲੰਧਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ ਵੀ ਉਨ੍ਹਾਂ ਦੇ ਰਾਜ ਵਿੱਚ ਹੋਈਆਂ ਗਲਤੀਆਂ ਦੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਸਾਲ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਰਹੀ ਹੈ। ਇਸ ਲਈ ਅਕਾਲੀ ਦਲ ਦੇ ਨਾਲ ਹੀ ਭਾਜਪਾ ਨੂੰ ਵੀ ਮੁਆਫੀ ਮੰਗਣੀ ਚਾਹੀਦੀ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਲਏ ਗਏ ਫੈਸਲਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਵੀ ਸ਼ਮੂਲੀਅਤ ਹੁੰਦੀ ਸੀ। ਇਸ ਲਈ ਹੁਣ ਜੇ ਅਕਾਲੀ ਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖਸ਼ਾਈਆਂ ਹਨ ਤਾਂ ਭਾਜਪਾ ਨੂੰ ਵੀ ਮਾਫੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਭਾਜਪਾ ਨੇ ਕੋਈ ਗਲਤੀ ਨਹੀਂ ਕੀਤੀ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …