21 ਦਸੰਬਰ ਤੱਕ ਨਾਮ ਲਏ ਜਾ ਸਕਦੇ ਹਨ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼
ਆਉਂਦੀ 30 ਦਸੰਬਰ ਨੂੰ ਪੰਜਾਬ ਵਿਚ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਵੋਟਾਂ ਪੈਣਗੀਆਂ। ਜਿਸ ਦੇ ਚੱਲਦਿਆਂ ਅੱਜ ਨਾਮਜ਼ਦਗੀਆਂ ਭਰਨ ਦਾ ਕੰਮ ਸਮਾਪਤ ਹੋ ਗਿਆ ਅਤੇ 21 ਦਸੰਬਰ ਤੱਕ ਨਾਮ ਵਾਪਸ ਲਏ ਜਾ ਸਕਦੇ ਹਨ। ਇਸ ਵਾਰ ਕੈਪਟਨ ਸਰਕਾਰ ਨੇ 50 ਫੀਸਦੀ ਸੀਟਾਂ ਮਹਿਲਾਵਾਂ ਲਈ ਰਾਖਵੀਆਂ ਕੀਤੀਆਂ ਹੋਈਆਂ ਹਨ। ਜਿਨ੍ਹਾਂ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਬਣਨਗੀਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਦੋ-ਦੋ ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸੇ ਦੌਰਾਨ ਅੱਜ ਫਿਰੋਜ਼ਪੁਰ ਦੇ ਪੋਲੀਟੈਕਨਿਕ ਕਾਲਜ ਦੇ ਬਾਹਰ ਨਾਮਜ਼ਦਗੀ ਭਰਨ ਆਈਆਂ ਦੋ ਧਿਰਾਂ ਵਿਚਕਾਰ ਝੜਪ ਵੀ ਹੋ ਗਈ। ਇਸ ਝਗੜੇ ਦੌਰਾਨ ਦੋਵਾਂ ਪਾਸਿਆਂ ਤੋਂ ਚੱਲੇ ਇੱਟਾਂ-ਰੋੜੇ ਕਰਕੇ ਪੁਲਿਸ ਦਾ ਇਕ ਮੁਲਾਜ਼ਮ ਜ਼ਖ਼ਮੀ ਵੀ ਹੋ ਗਿਆ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …