Breaking News
Home / ਪੰਜਾਬ / ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਦਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਵੇਗਾ ਸਨਮਾਨ

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਦਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹੋਵੇਗਾ ਸਨਮਾਨ

ਕੋਰ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
1984 ਦੇ ਸਿੱਖ ਕਤਲੇਆਮ ਮਾਮਲੇ ਵਿਚ 34 ਸਾਲ ਲੰਬੀ ਲੜਾਈ ਲੜਨ ਵਾਲੇ ਗਵਾਹਾਂ ਅਤੇ ਵਕੀਲਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਨਮਾਨ ਕੀਤਾ ਜਾਵੇਗਾ। ਇਸ ਦਾ ਫ਼ੈਸਲਾ ਕੋਰ ਕਮੇਟੀ ਦੀ ਬੈਠਕ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਲੌਂਗੋਵਾਲ ਨੇ ਕਿਹਾ ਕਿ ਵਕੀਲਾਂ ਵਿਚੋਂ ਆਰ. ਐਸ. ਚੀਮਾ ਤੇ ਹਰਵਿੰਦਰ ਸਿੰਘ ਫੂਲਕਾ ਦਾ ਖਾਸ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਮਾਮਲਿਆਂ ਵਿੱਚ ਵਕੀਲਾਂ ਤੇ ਗਵਾਹਾਂ ਨੂੰ ਜਿਸ ਤਰ੍ਹਾਂ ਦੀ ਵੀ ਮਦਦ ਦੀ ਜ਼ਰੂਰਤ ਪਵੇਗੀ, ਸ਼੍ਰੋਮਣੀ ਕਮੇਟੀ ਹਰ ਮਦਦ ਮੁਹੱਈਆ ਕਰਵਾਏਗੀ। ਲੌਗੋਵਾਲ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਲਾਂਘੇ ਨੂੰ ਆਈ.ਐਸ.ਆਈ. ਦੀ ਸਾਜ਼ਿਸ਼ ਦੱਸਣ ਵਾਲੇ ਬਿਆਨ ਦੀ ਨਿੰਦਾ ਵੀ ਕੀਤੀ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …