ਕਾਂਗਰਸੀ ਆਗੂਆਂ ਦੀਆਂ ਵਧਣਗੀਆਂ ਮੁਸਕਲਾਂ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 34 ਸਾਲ ਬਾਅਦ ਉਮਰ ਕੈਦ ਦੀ ਸਜ਼ਾ ਮਿਲੀ ਹੈ। ਹੁਣ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਕਿਉਂਕਿ ਤਿੰਨ ਸਾਲ ਪਹਿਲਾਂ ਗਠਿਤ ਕੀਤੀ ਗਈ ਨਵੀਂ ਐਸ.ਆਈ.ਟੀ ਸਿੱਖ ਕਤਲੇਆਮ ਸਬੰਧੀ 52 ਮਾਮਲਿਆਂ ਦੀ ਫਿਰ ਤੋਂ ਜਾਂਚ ਕਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਸ.ਆਈ.ਟੀ. ਤਿੰਨ ਮਾਮਲਿਆਂ ਦੀ ਜਾਂਚ ਪੂਰੀ ਕਰ ਚੁੱਕੀ ਹੈ, ਜਿਸਦੀ ਰਿਪੋਰਟ ਜਲਦ ਹੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਜਾ ਸਕਦੀ ਹੈ। ਦਿੱਲੀ ਹਾਈਕੋਰਟ ਵਿਚ ਆਏ ਇਨ੍ਹਾਂ ਮਾਮਲਿਆਂ ਵਿਚ ਵੀ ਸੱਜਣ ਕੁਮਾਰ ਨੂੰ ਸਖਤ ਸਜ਼ਾ ਮਿਲ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਅੱਗੇ ਵਧੀ ਤਾਂ ਇਸ ਮਾਮਲੇ ਵਿਚ ਜਗਦੀਸ਼ ਟਾਈਟਲਰ ਅਤੇ ਕਈ ਹੋਰ ਕਾਂਗਰਸੀ ਆਗੂ ਫਸ ਸਕਦੇ ਹਨ। ‘ਆਪ’ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਮੰਗ ਕੀਤੀ ਹੈ ਕਿ ਐਸ.ਆਈ.ਟੀ. ਸਿੱਖ ਕਤਲੇਆਮ ਨਾਲ ਜੁੜੇ 232 ਮਾਮਲਿਆਂ ਦੀ ਮੁੜ ਤੋਂ ਜਾਂਚ ਕਰੇ।
ਇਸੇ ਦੌਰਾਨ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …