ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਐਮਾਜ਼ੋਨ ਕੰਪਨੀ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਕ ਮਾਮਲੇ ਵਿਚ ਸਖਤ ਨੋਟਿਸ ਲਿਆ ਹੈ।ਇਹ ਮਾਮਲਾ ਕੰਪਨੀ ਵਲੋਂ ਆਪਣੀ ਵੈਬਸਾਈਟ ‘ਤੇ ਫਿਲੀਫੋਮ ਯੂਨੀਵਰਸਲ ਟਾਇਲਟ ਸੀਟ ਦੀ ਵਿਕਰੀ ਲਈ ਨਸ਼ਰ ਕੀਤੀ ਇਕ ਤਸਵੀਰ ‘ਚ ਸੀਟ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੇ ਮੈਟ ਦਿਖਾਉਣ ਨਾਲ ਸਬੰਧਤ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਐਮਾਜ਼ੋਨ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …