ਨਵੀਂ ਦਿੱਲੀ : ਲੰਘੇ ਕੱਲ੍ਹ ਦਿੱਲੀ ਹਾਈਕੋਰਟ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਉਸ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨਾ ਪਵੇਗਾ। ਇਸ ਦੇ ਚੱਲਦਿਆਂ ਸੱਜਣ ਕੁਮਾਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੱਜਣ ਕੁਮਾਰ ਨੂੰ ਸੁਣਾਈ ਗਈ ਸਜ਼ਾ ਤੋਂ ਬਾਅਦ ਭਾਜਪਾ ਨੇ ਕਾਂਗਰਸ ਦੀ ਜੰਮ ਕੇ ਆਲੋਚਨਾ ਕੀਤੀ ਹੈ। ਭਾਜਪਾ ਨੇ ਮੱਧ ਪ੍ਰਦੇਸ਼ ਦੇ ਨਵੇਂ ਬਣੇ ਕਾਂਗਰਸੀ ਮੁੱਖ ਮੰਤਰੀ ਕਮਲ ਨਾਥ ‘ਤੇ ਸਿੱਖ ਕਤਲੇਆਮ ‘ਚ ਸ਼ਾਮਲ ਹੋਣ ਦਾ ਆਰੋਪ ਵੀ ਲਗਾਏ। ਸੱਜਣ ਕੁਮਾਰ ਨੇ ਰਾਹੁਲ ਗਾਂਧੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਉਹ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਸਿੱਖ ਕਤਲੇਆਮ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ 30 ਅਪ੍ਰੈਲ 2013 ਨੂੰ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ ਅਤੇ ਇਸ ਫੈਸਲੇ ਖਿਲਾਫ ਸੀਬੀਆਈ ਨੇ ਹਾਈਕੋਰਟ ਵਿਚ ਅਪੀਲ ਕੀਤੀ ਸੀ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …