ਮਿਸੀਸਾਗਾ/ਡਾ. ਝੰਡ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਜੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸ਼ਹੀਦੀ ਯਾਦਗਾਰ ਕਮੇਟੀ ਫ਼ਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿੱਚ ਐਤਵਾਰ ਮਿਤੀ 23 ਦਸੰਬਰ ਨੂੰ ਸਵੇਰੇ 10.00 ਵਜੇ ਗੁਰਬਾਣੀ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਪਾਏ ਜਾਣਗੇ।
ਉਪਰੰਤ, ਗੁਰਬਾਣੀ ਦਾ ਮਨੋਹਰ ਕੀਰਤਨ, ਢਾਡੀ ਵਾਰਾਂ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰਾਂ ਹੋਣਗੀਆਂ। ਇਸ ਸਾਲ ਇਸ ਮਹਾਨ ਸ਼ਹੀਦੀ ਸਮਾਗ਼ਮ ਵਿੱਚ ਪ੍ਰਸਿੱਧ ਕਥਾ-ਵਾਚਕ ਭਾਈ ਗੁਲਜ਼ਾਰ ਸਿੰਘ ਜੀ ਆਪਣੀ ਹਾਜ਼ਰੀ ਲੁਆਉਣਗੇ ਅਤੇ ਇਸ ਮੌਕੇ ਆਪਣੇ ਸੰਬੋਧਨ ਰਾਹੀਂ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ, ਛੋਟੇ ਤੇ ਵੱਡੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਅਤੇ ਮਾਤਾ ਗੁਜਰ ਕੌਰ ਜੀ ਦੀ ਇਤਿਹਾਸਕ ਕੁਰਬਾਨੀ ਬਾਰੇ ਰੌਸ਼ਨੀ ਪਾਉਣਗੇ।
ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ ਅਤੇ ਭਾਈ ਗੁਲਜ਼ਾਰ ਸਿੰਘ ਜੀ ਕੋਲੋਂ ਮਹਾਨ ਸ਼ਹੀਦੀ ਸਿੱਖ ਇਤਿਹਾਸ ਦੀ ਕਥਾ ਸਰਵਣ ਕਰੋ ਜੀ। ਇਸ ਸਮਾਗ਼ਮ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰਬਰ 647-833-2748 ਜਾਂ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / ਕੈਨੇਡਾ / ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ਹੀਦੀ ਸਮਾਗ਼ਮ 23 ਤੋਂ 25 ਦਸੰਬਰ ਨੂੰ
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਕੌਂਸਲ ਵੱਲੋਂ ਸਿਟੀ ਹਾਲ ‘ਚ ਬੁਲਾ ਕੇ ਕੀਤਾ ਗਿਆ ਸਨਮਾਨਿਤ
ਜੀਟੀਐੱਮ ਨੇ ਹਰਜੀਤ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਬਰੈਂਪਟਨ/ਡਾ. ਝੰਡ : ਅਮਰੀਕਾ ਦੇ ਮਸ਼ਹੂਰ …