ਬਰੈਂਪਟਨ/ਡਾ. ਝੰਡ : ਕੰਪਿਊਟਰ ਮਾਹਿਰ ਕ੍ਰਿਪਾਲ ਸਿੰਘ ਪੰਨੂੰ ਹੁਰਾਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਿੰਨ-ਦਿਨਾਂ ਅੰਤਰ-ਰਾਸ਼ਟਰੀ ਕਾਨਫ਼ਰੰਸ ਨਵੇਂ ਸਾਲ 2019 ਵਿਚ 9 ਜਨਵਰੀ ਤੋਂ 11 ਜਨਵਰੀ ਤੱਕ ਕਰਵਾਈ ਜਾ ਰਹੀ ਹੈ ਜਿਸ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵੱਖ-ਵੱਖ ਵਿਸ਼ੇ ਰੱਖੇ ਗਏ ਹਨ ਜਿਨ੍ਹਾਂ ਦੇ ਵਿਸਥਾਰ ਬਾਰੇ ਅਜੇ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਅਤੇ ਆਸ ਹੈ ਕਿ ਇਹ ਆਉਂਦੇ ਕੁਝ ਦਿਨਾਂ ਤੱਕ ਯੂਨੀਵਰਸਿਟੀ ਵੱਲੋਂ ਜਾਰੀ ਕਰ ਦਿੱਤੀ ਜਾਏਗੀ।
ਜਿਨ੍ਹਾਂ ਪੰਜਾਬੀ-ਪ੍ਰੇਮੀਆਂ ਦਾ ਇਨ੍ਹਾਂ ਦਿਨਾਂ ਦੇ ਦੌਰਾਨ ਗੇੜੀ ਪੰਜਾਬ ਨੂੰ ਲੱਗ ਰਹੀ ਹੈ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਇਸ ਕਾਨਫ਼ਰੰਸ ਵਿਚ ਜ਼ਰੂਰ ਸ਼ਾਮਲ ਹੋਣ ਅਤੇ ਉੱਥੇ ਜਾ ਕੇ ਇਸ ਕਾਨਫ਼ਰੰਸ ਵਿਚ ਆਪਣੇ ਵਿਚਾਰ ਪੇਸ਼ ਕਰਨ। ਕਾਨਫ਼ਰੰਸ ਵਿਚ ਹਿੱਸਾ ਲੈਣ ਦੇ ਚਾਹਵਾਨ ਆਪਣਾ ਨਾਂ ਅਤੇ ਪਤੇ ਦੀ ਸੂਚਨਾ ਡਾ. ਜਸਵੀਰ ਕੌਰ ਜੱਸੀ ਨੂੰ ਉਨ੍ਹਾਂ ਦੀ ਈ-ਮੇਲ [email protected] ‘ਤੇ ਭੇਜ ਸਕਦੇ ਹਨ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਚਰਚਾ
ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂ ਕੀਤੀਆਂ …