ਟੋਰਾਂਟੋ/ਬਿਊਰੋ ਨਿਊਜ਼ : ਇੱਕ ਰਿਪੋਰਟ ਵਿੱਚ ਕੈਨੇਡਾ ਦੇ ਸਮੁੱਚੇ ਸਿੱਖ ਭਾਈਚਾਰੇ ਨੂੰ ਅੱਤਵਾਦੀ ਕਹਿਣ ‘ਤੇ ਇਤਰਾਜ਼ ਕਰਦੇ ਹੋਏ ਇੱਥੋਂ ਦੀਆਂ ਸਿੱਖ ਜਥੇਬੰਦੀਆਂ ਨੇ ਮੀਟਿੰਗ ਕੀਤੀ। ਇਸ ਵਿੱਚ ਬੀਸੀ ਸਿੱਖ ਗੁਰਦੁਆਰਾ ਕੌਂਸਲ, ਉਨਟਾਰੀਓ ਸਿੱਖ ਤੇ ਗੁਰਦੁਆਰਾ ਕੌਂਸਲ ਅਤੇ ਉਨਟਾਰੀਓ ਗੁਰਦੁਆਰਾ ਕਮੇਟੀ ਸ਼ਾਮਲ ਹਨ। ਇਹ ਤਿੰਨੋਂ ਜਥੇਬੰਦੀਆਂ ਕੈਨੇਡਾ ਵਿੱਚ ਸਿੱਖਾਂ ਦੇ ਹਿੱਤਾਂ ਦੀ ਰਾਖੀ ਕਰਦੀਆਂ ਹਨ। ਉਨ੍ਹਾਂ ਨੇ ‘ਪਬਲਿਕ ਸੇਫਟੀ ਕੈਨੇਡਾ’ ਵੱਲੋਂ ‘ਕੈਨੇਡਾ ਉਤੇ ਅੱਤਵਾਦੀ ਖਤਰਿਆਂ ‘ਤੇ ਜਨਤਕ ਰਿਪੋਰਟ 2018: ਸੁਰੱਖਿਅਤ ਅਤੇ ਸਥਿਰ ਕੈਨੇਡਾ ਦਾ ਨਿਰਮਾਣ’ ਨਾਂ ਦੀ ਰਿਪੋਰਟ ਵਿੱਚ ਸਮੁੱਚੇ ਸਿੱਖ ਭਾਈਚਾਰੇ ਲਈ ‘ਸਿੱਖ (ਖਾਲਿਸਤਾਨੀ) ਅੱਤਵਾਦੀ’ ਕਹਿਣ ਦਾ ਵਿਰੋਧ ਕੀਤਾ। ਇਸ ਸਬੰਧੀ ਗੱਲਬਾਤ ਕਰਨ ਲਈ ਉਨ੍ਹਾਂ ਨੇ ਜਨਤਕ ਸੁਰੱਖਿਆ ਅਤੇ ਐਮਰਜੈਂਸੀ ਤਿਆਰੀ ਮੰਤਰੀ ਰਾਲਫ ਗੁੱਡੇਲ ਤੋਂ ਮੀਟਿੰਗ ਲਈ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਸਬੂਤ ਦੇ ਪੂਰੇ ਭਾਈਚਾਰੇ ਨੂੰ ਬਦਨਾਮ ਕਰਨਾ ਤਰਕਹੀਣ ਹੈ।
ਸਿੱਖ ਭਾਈਚਾਰੇ ਨੂੰ ਅੱਤਵਾਦੀ ਕਹਿਣ ‘ਤੇ ਗੁਰਦੁਆਰਾ ਕਮੇਟੀਆਂ ਨੇ ਕੀਤਾ ਇਤਰਾਜ਼
RELATED ARTICLES

