20.3 C
Toronto
Sunday, September 13, 2026
spot_img
Homeਪੰਜਾਬਅਕਾਲੀ ਦਲ ਦੀ ਭਾਈਵਾਲ ਭਾਜਪਾ ਵੀ ਗੁਨਾਹਾਂ ਲਈ ਮੰਗੇ ਮੁਆਫੀ : ਪਰਗਟ...

ਅਕਾਲੀ ਦਲ ਦੀ ਭਾਈਵਾਲ ਭਾਜਪਾ ਵੀ ਗੁਨਾਹਾਂ ਲਈ ਮੰਗੇ ਮੁਆਫੀ : ਪਰਗਟ ਸਿੰਘ

ਅਕਾਲੀ ਦਲ ਦੀ ਭਾਈਵਾਲ ਭਾਜਪਾ ਵੀ ਗੁਨਾਹਾਂ ਲਈ ਮੰਗੇ ਮੁਆਫੀ : ਪਰਗਟ ਸਿੰਘਜਲੰਧਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਭਾਰਤੀ ਜਨਤਾ ਪਾਰਟੀ ਨੂੰ ਵੀ ਉਨ੍ਹਾਂ ਦੇ ਰਾਜ ਵਿੱਚ ਹੋਈਆਂ ਗਲਤੀਆਂ ਦੀ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 10 ਸਾਲ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਰਹੀ ਹੈ। ਇਸ ਲਈ ਅਕਾਲੀ ਦਲ ਦੇ ਨਾਲ ਹੀ ਭਾਜਪਾ ਨੂੰ ਵੀ ਮੁਆਫੀ ਮੰਗਣੀ ਚਾਹੀਦੀ ਹੈ। ਪਰਗਟ ਸਿੰਘ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਲਏ ਗਏ ਫੈਸਲਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਵੀ ਸ਼ਮੂਲੀਅਤ ਹੁੰਦੀ ਸੀ। ਇਸ ਲਈ ਹੁਣ ਜੇ ਅਕਾਲੀ ਦਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੁੱਲਾਂ ਬਖਸ਼ਾਈਆਂ ਹਨ ਤਾਂ ਭਾਜਪਾ ਨੂੰ ਵੀ ਮਾਫੀ ਮੰਗਣੀ ਚਾਹੀਦੀ ਹੈ। ਦੂਜੇ ਪਾਸੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਭਾਜਪਾ ਨੇ ਕੋਈ ਗਲਤੀ ਨਹੀਂ ਕੀਤੀ।

RELATED ARTICLES
POPULAR POSTS