ਮੋਦੀ ਤਿੰਨ ਜਨਵਰੀ ਨੂੰ ਗੁਰਦਾਸਪੁਰ ਤੋਂ ਵਜਾਉਣਗੇ ਚੋਣ ਬਿਗਲ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਪਹਿਲੀ ਰੈਲੀ ਕਰਕੇ ਮਿਸ਼ਨ ਲੋਕ ਸਭਾ 2019 ਦਾ ਆਗਾਜ਼ ਕੀਤਾ ਜਾਏਗਾ।
ਮੋਦੀ ਆਉਂਦੀ 3 ਜਨਵਰੀ ਨੂੰ ਗੁਰਦਾਸਪੁਰ ਵਿਚ ਰੈਲੀ ਕਰਨਗੇ। ਇਸ ਰੈਲੀ ਵਿੱਚ ਭਾਜਪਾ ਦੇ ਨਾਲ ਅਕਾਲੀ ਦਲ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਇਹ ਜਾਣਕਾਰੀ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਵਲੋਂ ਸਾਂਝੀ ਕੀਤੀ ਗਈ ਹੈ। ਇਸ ਮੌਕੇ ਮੋਦੀ ਡੇਰਾ ਬਾਬਾ ਨਾਨਕ ਦਾ ਦੌਰਾ ਵੀ ਕਰ ਸਕਦੇ ਹਨ ਜਿੱਥੇ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਹਾਰ ਹੋ ਗਈ ਸੀ। ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਹੁਣ ਤੋਂ ਹੀ ਲੋਕ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਹ ਵੀ ਦੱਸਣਯੋਗ ਹੈ ਹਰਿਆਣਾ ਵਿਚ ਪੰਜ ਨਗਰ ਨਿਗਮ ਲਈ ਹੋਈਆਂ ਚੋਣਾਂ ਵਿਚ ਭਾਜਪਾ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ ਅਤੇ ਪਾਰਟੀ ਵਿਚ ਦੁਬਾਰਾ ਤੋਂ ਉਤਸ਼ਾਹ ਜਾਗ ਪਿਆ ਹੈ।
Check Also
‘ਬੰਬਾਂ ਬਾਰੇ ਬਿਆਨ’: ਪ੍ਰਤਾਪ ਸਿੰਘ ਬਾਜਵਾ ਕੋਲੋਂ ਮੁਹਾਲੀ ਥਾਣੇ ਵਿਚ ਛੇ ਘੰਟੇ ਪੁੱਛ ਪੜਤਾਲ
ਮੁਹਾਲੀ ਦੇ ਸਾਈਬਰ ਅਪਰਾਧ ਥਾਣੇ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਧਰਨਾ ਮੁਹਾਲੀ/ਬਿਊਰੋ ਨਿਊਜ਼ …