7 ਵਿਅਕਤੀਆਂ ਦੀ ਮੌਤ, ਕਈਆਂ ਦੇ ਦਬੇ ਹੋਣ ਦਾ ਖਦਸ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਉਤਰਾਖੰਡ ਵਿਚ ਕੇਦਾਰਨਾਥ ਮਾਰਗ ‘ਤੇ ਰੁਦਰਾਪ੍ਰਯਾਗ ਨੇੜੇ ਅੱਜ ਦੁਪਹਿਰੇ ਮਜ਼ਦੂਰਾਂ ‘ਤੇ ਇਕ ਚੱਟਾਨ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਮਲਬੇ ਹੇਠੋਂ 7 ਵਿਅਕਤੀਆਂ ਦੀਆਂ ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ। ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

