ਮਾਮਲਾ ਅਦਾਲਤ ਪੁੱਜਾ, ਸਿੱਧੂ ਸਮੇਤ 7 ਵਿਅਕਤੀਆਂ ਨੂੰ ਨੋਟਿਸ ਜਾਰੀ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਹਮੇਸ਼ਾ ਹੀ ਚਰਚਾ ਵਿਚ ਰਹਿੰਦੇ ਹਨ ਅਤੇ ਕਈ ਵਾਰ ਵਿਵਾਦ ਵੀ ਸਹੇੜ ਲੈਂਦੇ ਹਨ। ਪਿਛਲੇ ਦਿਨੀਂ ਸਿੱਧੂ ਪਾਕਿਸਤਾਨ ਤੋਂ ਤਿੱਤਰਾਂ ਦੇ ਮਾਡਲ ਲਿਆ ਕੇ ਕੈਪਟਨ ਅਮਰਿੰਦਰ ਨੂੰ ਸੌਂਪਣ ਤੋਂ ਬਾਅਦ ਵਿਵਾਦਾਂ ਵਿਚ ਘਿਰ ਗਏ ਸਨ ਅਤੇ ਹੁਣ ਨਵਾਂ ਮਾਮਲਾ ਫਗਵਾੜਾ ਤੋਂ ਆਇਆ ਹੈ। ਇੱਥੇ ਨਵਜੋਤ ਸਿੱਧੂ ਉਪਰ ਨਗਰ ਨਿਗਮ ਦੇ ਕੰਮਾਂ ਵਿਚ ਨਜਾਇਜ਼ ਦਖਲਅੰਦਾਜ਼ੀ ਦੇ ਇਲਜ਼ਾਮ ਲੱਗੇ ਹਨ ਅਤੇ ਇਹ ਮਾਮਲਾ ਹਾਈਕੋਰਟ ਪਹੁੰਚ ਚੁੱਕਾ ਹੈ। ਮਿਊਂਸਪਲ ਕਮੇਟੀ ਫਗਵਾੜਾ ਦੇ ਮੇਅਰ ਅਰੁਣ ਖੋਸਲਾ ਦੀ ਪਟੀਸ਼ਨ ‘ਤੇ ਅਦਾਲਤ ਨੇ ਸਿੱਧੂ ਸਮੇਤ 7 ਵਿਅਕਤੀਆਂ ਨੂੰ 28 ਮਾਰਚ ਲਈ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਦੂਜੇ ਪਾਸੇ ਭਾਜਪਾ ਦੇ ਵਿਧਾਇਕ ਸੋਮ ਪ੍ਰਕਾਸ਼ ਅਤੇ ਅਰੁਣ ਖੋਸਲਾ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਵਿਧਾਇਕ ਸਮੇਤ ਹੋਰ ਆਗੂਆਂ ਸੱਦਾ ਨਹੀਂ ਦਿੱਤਾ ਗਿਆ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …