Breaking News
Home / ਪੰਜਾਬ / ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਜ਼ਮੀਨ ਤਬਾਦਲੇ ਦੀ ਦਲੀਲ ਨੂੰ ਠੁਕਰਾਇਆ

ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਜ਼ਮੀਨ ਤਬਾਦਲੇ ਦੀ ਦਲੀਲ ਨੂੰ ਠੁਕਰਾਇਆ

ਪੰਜਾਬ ਵਿਧਾਨ ਸਭਾ ‘ਚ ਵੀ ਰੱਖਿਆ ਗਿਆ ਸੀ ਮਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਜ਼ਮੀਨ ਦੇ ਤਬਾਦਲੇ ਲਈ ਭਾਰਤੀ ਪੰਜਾਬ ਦੀ ਦਲੀਲ ਨੂੰ ਠੁਕਰਾ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਦਿੱਤੀ। ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਦੇਣ ਦਾ ਫੈਸਲਾ ਸਿੱਖ ਭਾਈਚਾਰੇ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ, ਜਿਸ ਲਈ ਉਹ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਤਾਂ ਕਿ ਉਨ੍ਹਾਂ ਦੇ ਅਹਿਮ ਧਾਰਮਿਕ ਸਥਾਨ ਤੱਕ ਵੀਜ਼ਾ ਮੁਕਤ ਪਹੁੰਚ ਸੰਭਵ ਹੋ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਨੇ ਇਕ ਮਤਾ ਪਾਸ ਕਰਕੇ ਮੰਗ ਕੀਤੀ ਸੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਭਾਰਤ ਨੂੰ ਦੇ ਦਿੱਤਾ ਜਾਵੇ ਅਤੇ ਇਸ ਬਦਲੇ ਭਾਰਤੀ ਹਿੱਸੇ ਦੀ ਕੁਝ ਜ਼ਮੀਨ ਪਾਕਿਸਤਾਨ ਨੂੰ ਦੇ ਦਿੱਤੀ ਜਾਵੇ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਇਕ ਮਤਾ ਬਣਾ ਕੇ ਕੇਂਦਰ ਸਰਕਾਰ ਨੂੰ ਭੇਜਣਾ ਸੀ ਜਿਸ ਮੁਤਾਬਕ ਭਾਰਤ ਦੀ 11 ਹਜ਼ਾਰ ਏਕੜ ਜ਼ਮੀਨ ਬਦਲੇ ਪਾਕਿਸਤਾਨ ‘ਚ ਰਾਵੀ ਕੰਢੇ ਵਾਲੀ ਕਰਤਾਰਪੁਰ ਸਾਹਿਬ ਦੀ ਜ਼ਮੀਨ ਨਾਲ ਤਬਾਦਲਾ ਕੀਤਾ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਪਾਕਿਸਤਾਨ ਨੇ ਆਪਣਾ ਪੱਖ ਰੱਖਦਿਆਂ ਸਾਫ ਨਾਂਹ ਕਰ ਦਿੱਤੀ ਹੈ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …