ਚੰਡੀਗੜ੍ਹ/ਬਿਊਰੋ ਨਿਊਜ਼
ਆਨਲਾਈਨ ਸ਼ਾਪਿੰਗ ਕੰਪਨੀ ਐਮਾਜ਼ੋਨ ਨੇ ਸ਼੍ਰੋਮਣੀ ਕਮੇਟੀ ਨੂੰ ਚਿੱਠੀ ਭੇਜ ਕੇ ਆਪਣੀ ਗਲਤੀ ਲਈ ਮੁਆਫੀ ਮੰਗ ਲਈ ਹੈ। ਕੰਪਨੀ ਨੇ ਦੱਸਿਆ ਕਿ ਵਿਵਾਦਤ ਉਤਪਾਦ ਬਜ਼ਾਰ ਵਿਚੋਂ ਹਟਾ ਦਿੱਤੇ ਗਏ ਹਨ। ਮੁਆਫੀ ਸਬੰਧੀ ਪੱਤਰ ਕੰਪਨੀ ਦੇ ਲੋਕ ਸੰਪਰਕ ਡਾਇਰੈਕਟਰ ਅਵਿਨਾਸ਼ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਭੇਜਿਆ ਗਿਆ ਹੈ। ਕੰਪਨੀ ਵਲੋਂ ਗਲਤੀ ਲਈ ਸਿੱਖ ਜਗਤ ਕੋਲੋਂ ਖਿਮਾ ਜਾਚਨਾ ਕੀਤੀ ਗਈ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਕੰਪਨੀ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਕਾਰਨ ਅਫਸੋਸ ਪ੍ਰਗਟ ਕੀਤਾ ਹੈ।
ਜ਼ਿਕਰਯੋਗ ਹੈ ਕਿ ਆਨ ਲਾਈਨ ਸਮਾਨ ਵੇਚਣ ਵਾਲੀ ਕੰਪਨੀ ਵਲੋਂ ਭਾਰਤ ਵਿਚ ਅਜਿਹੀਆਂ ਟੁਆਇਲਟ ਸੀਟਾਂ ਵੇਚਣ ਲਈ ਆਪਣੀ ਵੈੱਬਸਾਈਟ ‘ਤੇ ਇਸ਼ਤਿਹਾਰ ਦਿੱਤਾ ਗਿਆ ਹੈ, ਜਿਸ ਦੇ ਉੱਪਰ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਸਨ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …