Breaking News
Home / ਦੁਨੀਆ / ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ ‘ਚ 7 ਸਾਲ ਦੀ ਸਜ਼ਾ

ਨਵਾਜ਼ ਸ਼ਰੀਫ ਨੂੰ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ ‘ਚ 7 ਸਾਲ ਦੀ ਸਜ਼ਾ

25 ਲੱਖ ਡਾਲਰ ਦਾ ਜੁਰਮਾਨਾ ਵੀ ਹੋਇਆ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਅਲ ਅਜੀਜੀਆ ਮਾਮਲੇ ਵਿਚ ਸ਼ਰੀਫ ਨੂੰ 7 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ, ਜਦਕਿ ਫਲੈਗਸ਼ਿਪ ਮਾਮਲੇ ਵਿਚ ਸਬੂਤਾਂ ਦੀ ਕਮੀ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ। ਅਦਾਲਤ ਨੇ ਸ਼ਰੀਫ ਨੂੰ 25 ਲੱਖ ਡਾਲਰ ਦਾ ਜੁਰਮਾਨਾ ਵੀ ਕੀਤਾ ਹੈ। ਜਾਣਕਾਰੀ ਮੁਤਾਬਕ ਫੈਸਲਾ ਸੁਣਨ ਲਈ ਨਵਾਜ਼ ਸ਼ਰੀਫ ਅਦਾਲਤ ਵਿਚ ਹੀ ਮੌਜੂਦ ਸੀ ਅਤੇ ਉਸ ਨੂੰ ਅਦਾਲਤ ਦੇ ਅੰਦਰ ਹੀ ਗ੍ਰਿਫਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਪਨਾਮਾ ਪੇਪਰ ਦੇ ਖੁਲਾਸੇ ਤੋਂ ਬਾਅਦ 8 ਸਤੰਬਰ 2017 ਨੂੰ ਨਵਾਜ਼ ਸ਼ਰੀਫ ਅਤੇ ਉਸਦੇ ਪਰਿਵਾਰ ਖਿਲਾਫ ਅਲਜੀਜੀਆ ਸਟੀਲ ਮਿਲਜ਼ ਸਬੰਧੀ ਕੇਸ ਦਰਜ ਕੀਤਾ ਗਿਆ ਸੀ।

Check Also

ਆਸਟਰੇਲੀਆ ਤੋਂ ਪਰਤ ਰਹੀ 24 ਸਾਲਾ ਪੰਜਾਬਣ ਮਨਪ੍ਰੀਤ ਕੌਰ ਦੀ ਜਹਾਜ਼ ’ਚ ਹੋਈ ਮੌਤ

4 ਸਾਲਾਂ ਮਗਰੋਂ ਆਸਟਰੇਲੀਆ ਤੋਂ ਪੰਜਾਬ ਪਰਤ ਰਹੀ ਸੀ ਮਨਪ੍ਰੀਤ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ …