ਮੋਦੀ ਨੇ ਕਿਹਾ- ਅਟੱਲ ਜੀ ਦਾ ਜੀਵਨ ਆਉਣ ਵਾਲੀਆਂ ਪੀੜੀਆਂ ਲਈ ਹਮੇਸ਼ਾ ਪ੍ਰੇਰਣਾਇਕ ਰਹੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 100 ਰੁਪਏ ਦਾ ਸਿੱਕਾ ਜਾਰੀ ਕੀਤਾ। ਇਹ ਸਿੱਕਾ ਵਾਜਪਾਈ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ। ਧਿਆਨ ਰਹੇ ਕਿ ਭਲਕੇ 25 ਦਸੰਬਰ ਨੂੰ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਹੈ। ਸੰਸਦ ਭਵਨ ਵਿਚ ਹੋਏ ਸਮਾਗਮ ਵਿਚ ਪ੍ਰਧਾਨ ਮੰਤਰੀ ਨੇ ਇਹ ਸਿੱਕਾ ਜਾਰੀ ਕੀਤਾ। ਇਸ ਮੌਕੇ ਮੋਦੀ ਨੇ ਕਿਹਾ ਕਿ ਅਟਲ ਜੀ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਹੀ ਪ੍ਰੇਰਣਾਦਾਇਕ ਰਹੇਗਾ। ਉਨ੍ਹਾਂ ਕਿਹਾ ਕਿ ਅਟੱਲ ਜੀ ਨੇ ਜਿਸ ਪਾਰਟੀ ਨੂੰ ਬਣਾਇਆ, ਉਹ ਹੁਣ ਸਭ ਤੋਂ ਵੱਡਾ ਰਾਜਨੀਤਕ ਦਲ ਬਣ ਗਿਆ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਸੁਮਿੱਤਰਾ ਮਹਾਜਨ, ਅਰੁਣ ਜੇਤਲੀ ਅਤੇ ਅਮਿਤ ਸ਼ਾਹ ਵੀ ਹਾਜ਼ਰ ਸਨ। ਧਿਆਨ ਰਹੇ ਕਿ ਵਾਜਪਾਈ ਦਾ ਲੰਘੇ ਅਗਸਤ ਮਹੀਨੇ 93 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …