ਜੰਗਲਾਤ ਵਿਭਾਗ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨਹੀਂ ਰਹੇਗਾ। ਇਸ ਬਾਰੇ ਜੰਗਲਾਤ ਵਿਭਾਗ ਵਲੋਂ ਮੁੱਖ ਮੰਤਰੀ ਨੂੰ ਸੂਚਿਤ ਕਰਨ ਲਈ ਇਕ ਚਿੱਠੀ ਵੀ ਲਿਖ ਦਿੱਤੀ ਗਈ ਹੈ। ਜੰਗਲਾਤ ਵਿਭਾਗ ਨੇ ਕਿਹਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਦੀ ਨਹੀਂ ਬਲਕਿ ਜੰਗਲਾਤ ਵਿਭਾਗ ਦੀ ਪ੍ਰਾਪਟਰੀ ਹੈ। ਧਿਆਨ ਰਹੇ ਕਿ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਇਹ ਤੋਹਫਾ, ਕਾਲੇ ਤਿੱਤਰ ਦੀ ਖਲ ਵਿੱਚ ਫੂਸ ਭਰਿਆ ਹੋਇਆ ਸੀ। ਵਾਈਲਡ ਲਾਈਫ ਐਕਟ ਮੁਤਾਬਕ ਤਿੱਤਰ ਦੀ ਖਲ ਨੂੰ ਘਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਲਾਂਕਿ ਸਿੱਧੂ ਵੱਲੋਂ ਤੋਹਫ਼ੇ ਦੇ ਰੂਪ ਵਿੱਚ ਲਿਆਂਦਾ ਤਿੱਤਰ ਪੇਸ਼ ਕਰਨ ਤੋਂ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਹੀ ਜੰਗਲਾਤ ਵਿਭਾਗ ਦੇ ਹਵਾਲੇ ਕਰ ਦਿੱਤਾ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …