ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਾ ਸਿੰਘ ਕਮਿਸ਼ਨ ਨੇ ਕੀਤੀ ਸੀ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਰਿਟਾਇਰਡ ਜਸਟਿਸ ਜੋਰਾ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਟਾਇਰਡ ਜਸਟਿਸ ਜੋਰਾ ਸਿੰਘ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੌਜੂਦ ਸਨ। ਧਿਆਨ ਰਹੇ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਜੋਰਾ ਸਿੰਘ ਕਮਿਸ਼ਨ ਵਲੋਂ ਜਾਂਚ ਕੀਤੀ ਗਈ ਸੀ, ਪਰ ਉਨ੍ਹਾਂ ਦੀ ਰਿਪੋਰਟ ‘ਤੇ ਸਰਕਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਸੀ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …