22 C
Toronto
Saturday, August 22, 2026
spot_img
Homeਪੰਜਾਬਸੁਖਪਾਲ ਖਹਿਰਾ ਧੜੇ ਨੂੰ ਵੱਡਾ ਝਟਕਾ

ਸੁਖਪਾਲ ਖਹਿਰਾ ਧੜੇ ਨੂੰ ਵੱਡਾ ਝਟਕਾ

ਐਮ ਐਲ ਏ ਜੈਕਿਸ਼ਨ ਰੋੜੀ ਨੇ ਮੁੜ ਮਿਲਾਇਆ ਕੇਜਰੀਵਾਲ ਨਾਲ ਹੱਥ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਅੱਜ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲਾ ਲਿਆ। ਜ਼ਿਕਰਯੋਗ ਹੈ ਕਿ ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ ਅਤੇ ਅੱਜ ਦਿੱਲੀ ਵਿੱਚ ਉਨ੍ਹਾਂ ਨੇ ਮੁੜ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਰੋੜੀ ਸਣੇ ਸੱਤ ਵਿਧਾਇਕਾਂ ਨੇ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਕੇਜਰੀਵਾਲ ਖਿਲਾਫ ਝੰਡਾ ਚੁੱਕਿਆ ਸੀ। ਇਸ ਮਗਰੋਂ ਪਾਰਟੀ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਸੀ। ਧਿਆਨ ਰਹੇ ਕਿ ਖਹਿੜਾ ਧੜੇ ਨੇ ਪਿਛਲੇ ਦਿਨੀਂ ਹੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਤਾਂ ਰੋੜੀ ਨੇ ਆਮ ਆਦਮੀ ਪਾਰਟੀ ਵਿੱਚ ਹੀ ਰਹਿਣ ਦਾ ਫੈਸਲਾ ਕਰ ਲਿਆ।

RELATED ARTICLES
POPULAR POSTS