Breaking News
Home / ਭਾਰਤ / ਆਰ.ਬੀ.ਆਈ. ਵੱਲੋਂ ਜਲਦ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਜਾਵੇਗਾ

ਆਰ.ਬੀ.ਆਈ. ਵੱਲੋਂ ਜਲਦ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਜਾਵੇਗਾ

20 ਰੁਪਏ ਦੇ ਪੁਰਾਣੇ ਨੋਟ ਵੀ ਚੱਲਦੇ ਰਹਿਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਰਿਜ਼ਰਵ ਬੈਂਕ ਜਲਦ ਹੀ 20 ਰੁਪਏ ਦਾ ਨੋਟ ਜਾਰੀ ਕਰਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਰ.ਬੀ.ਆਈ 10, 50, 100 ਅਤੇ 200 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਾ ਹੈ। ਧਿਆਨ ਰਹੇ ਕਿ ਨਵੰਬਰ 2016 ਵਿਚ ਪ੍ਰਧਾਨ ਮੰਤਰੀ ਮੋਦੀ ਵਲੋਂ ਕੀਤੀ ਨੋਟਬੰਦੀ ਤੋਂ ਬਾਅਦ 500 ਅਤੇ 1000 ਰੁਪਏ ਦੇ ਪੁਰਾਣੇ ਨੋਟ ਬੰਦ ਕਰ ਦਿੱਤੇ ਗਏ ਸਨ ਅਤੇ ਇਸ ਤੋਂ ਬਾਅਦ 500 ਅਤੇ 2000 ਰੁਪਏ ਦੇ ਨਵੇਂ ਨੋਟ ਬਜ਼ਾਰ ਵਿਚ ਲਿਆਂਦੇ ਸਨ। ਨਵੇਂ 20 ਰੁਪਏ ਦੇ ਨੋਟ ਦਾ ਸਾਈਜ਼ ਅਤੇ ਡਿਜ਼ਾਇਨ ਪਹਿਲੇ ਨੋਟ ਦੇ ਮੁਕਾਬਲੇ ਬਿਲਕੁਲ ਵੱਖ ਹੋਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਨਵੇਂ ਨੋਟ ਆਉਣ ਤੋਂ ਬਾਅਦ ਵੀ ਪੁਰਾਣੇ ਨੋਟ ਚਲਦੇ ਰਹਿਣਗੇ।

Check Also

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ

ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …