Home / ਭਾਰਤ / ਮੱਧ ਪ੍ਰਦੇਸ਼ ‘ਚ 28 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਮੱਧ ਪ੍ਰਦੇਸ਼ ‘ਚ 28 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਛੱਤੀਸ਼ਗੜ੍ਹ ਵਿਚ ਵੀ 9 ਵਿਧਾਇਕ ਬਣੇ ਮੰਤਰੀ
ਭੋਪਾਲ/ਬਿਊਰੋ ਨਿਊਜ਼
ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਕਮਲ ਨਾਥ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਸਹੁੰ ਚੁੱਕ ਸਮਾਗਮ ਹੋਇਆ। ਰਾਜਪਾਲ ਅਨੰਦੀਬੇਨ ਪਟੇਲ ਨੇ 28 ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚ ਕਾਂਗਰਸ ਨੂੰ ਹਮਾਇਤ ਦੇਣ ਵਾਲੇ ਇਕ ਅਜ਼ਾਦ ਵਿਧਾਇਕ ਪ੍ਰਦੀਪ ਜਾਇਸਵਾਲ, ਦੋ ਮਹਿਲਾਵਾਂ ਅਤੇ ਇਕ ਮੁਸਲਿਮ ਭਾਈਚਾਰੇ ਦੇ ਵਿਧਾਇਕ ਆਰਿਫ ਅਕੀਲ ਨੂੰ ਵੀ ਮੰਤਰੀ ਬਣਾਇਆ ਗਿਆ। ਮੱਧ ਪ੍ਰਦੇਸ਼ ਵਿਧਾਨ ਸਭਾ ਵਿਚ 15 ਵਿਧਾਇਕ ਅਜਿਹੇ ਹਨ, ਜੋ ਪਹਿਲੀ ਵਾਰ ਮੰਤਰੀ ਬਣੇ ਹਨ। ਧਿਆਨ ਰਹੇ ਕਿ ਕਮਲਨਾਥ ਪੱਖ ਦੇ 10, ਦਿਗਵਿਜੇ ਦੇ 7 ਅਤੇ ਸਿੰਧੀਆ ਪੱਖ ਦੇ 6 ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਇਸੇ ਦੌਰਾਨ ਛੱਤੀਸਗੜ੍ਹ ‘ਚ ਵੀ ਅੱਜ 9 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਗਈ। ਧਿਆਨ ਰਹੇ ਕਿ ਲੰਘੇ ਕੱਲ੍ਹ ਰਾਜਸਥਾਨ ਵਿਚ ਵੀ 23 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਸੀ। ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸ਼ਗੜ੍ਹ ਵਿਚ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਹੀ ਬਣੀਆਂ ਹਨ।

Check Also

ਦਸੰਬਰ ਦੇ ਪਹਿਲੇ ਦਿਨ ਹੀ ਮਹਿੰਗਾਈ ਦਾ ਝਟਕਾ

ਭਾਰਤ ’ਚ 100 ਰੁਪਏ ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਸੰਬਰ ਦੇ ਪਹਿਲੇ …